ਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ 3.12 ਕਿੱਲੋ ਅਫੀਮ ਅਤੇ ਡਰੱਗ ਮਨੀ ਕੀਤੀ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ 3.12 ਕਿੱਲੋ ਅਫੀਮ ਅਤੇ ਡਰੱਗ ਮਨੀ ਕੀਤੀ ਬਰਾਮਦ

Amritsar,23 July,2024,(Azad Soch News):- ਅੰਮ੍ਰਿਤਸਰ ਪੁਲਿਸ (Amritsar Police) ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਮੁਹਿਮ ਵਿੱਡੀ ਹੋਈ ਹੈ,ਅਤੇ ਲਗਾਤਾਰ ਛਾਪੇਮਾਰੀ ਕਰਕੇ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਅੰਮ੍ਰਿਤਸਰ ਦੇ ਥਾਣਾ ਵੇਰਕਾ (Police Station Verka) ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ,ਜਦੋਂ ਉਹਨਾਂ ਨੇ ਇੱਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 3 ਕਿਲੋ 120 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਇਸ ਦੇ ਨਾਲ ਹੀ 21300 ਰੁਪਏ ਦੀ ਡਰੱਗ ਮਨੀ (Drug Money) ਵੀ ਪੁਲਿਸ ਨੇ ਬਰਾਮਦ ਕੀਤੀ ਹੈ,ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ (Police Commissioner Ranjit Singh Dhillon) ਨੇ ਅੱਗੇ ਬੋਲਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਦੀ ਪਛਾਣ ਹਤੇਸ਼ ਮਹਿਰਾ ਉਰਫ ਇਸ਼ੂ ਦੇ ਰੂਪ ਵਿੱਚ ਹੋਈ ਹੈ ਅਤੇ ਇਹ ਆਪਣੇ ਪਿਤਾ ਦੇ ਨਾਲ ਭੁਜੀਆਂ ਵੇਚਣ ਕੰਮ ਕਰਦਾ ਸੀ,ਅਤੇ ਲਾਕਡਾਊਨ 'ਚ ਕੰਮਕਾਰ ਬੰਦ ਹੋਣ ਤੋਂ ਬਾਅਦ ਇਸ ਨੌਜਵਾਨ ਨੇ ਜਲਦੀ ਪੈਸਾ ਕਮਾਉਣ ਦਾ ਇਹ ਤਰੀਕਾ ਅਪਣਾਇਆ,ਲੋਕਡਾਊਨ (Lockdown) ਤੋਂ ਬਾਅਦ ਅਫੀਮ ਵੇਚਣੀ ਸ਼ੁਰੂ ਕੀਤੀ ਅਤੇ ਹੁਣ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ,ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ,ਫਿਲਹਾਲ ਪੁਲਿਸ (Police) ਨੇ ਕਿਹਾ ਕਿ ਇਸ ਨੌਜਵਾਨ ਦੇ ਉੱਪਰ ਪਹਿਲਾਂ ਕੋਈ ਅਪਰਾਧੀਕ ਮਾਮਲਾ ਦਰਜ ਨਹੀਂ ਹੈ,ਅਤੇ ਹੁਣ ਇਸ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਇਸ ਤੋਂ ਪੁੱਛਗਿੱਛ ਕਰ ਰਹੀ ਹੈ। 

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ