ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

ਫਰੀਦਕੋਟ 19 ਜੂਨ,

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਘਰ ਘਰ ਯੋਗ ਉਪਰਾਲੇ ਤਹਿਤ ਯੋਗਾ ਟਰੇਨਰਾਂ ਵੱਲੋਂ ਜਿਲ੍ਹੇ ਵਿੱਚ 1 ਘੰਟਾ ਸਵੇਰੇ ਅਤੇ 1 ਘੰਟਾ ਸ਼ਾਮ ਨੂੰ ਜਨਤਕ ਥਾਵਾਂ ਤੇ ਸਰੀਰ ਦੀ ਚੁਸਤੀ, ਫੁਰਤੀ ਅਤੇ ਤੰਦਰੁਸਤੀ ਲਈ ਯੋਗਾ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 55 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ  ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨੂੰ ਜੰਗੀ ਪੱਧਰ ਤੇ ਘਰ ਘਰ ਪਹੁੰਚਾ ਕੇ ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਕੇ ਇਸ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਲਈ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਜਿਲ੍ਹਾ ਪੱਧਰੀ ਯੋਗ ਦਿਵਸ ਮਨਾਇਆ ਜਾਵੇਗਾ।

ਇਸ ਸਬੰਧੀ ਸ. ਗਰੇਵਾਲ ਨੇ ਨਗਰ ਕੌਂਸਲ, ਦਫਤਰ ਏ.ਡੀ.ਸੀ. (ਡੀ), ਅਤੇ ਹੋਰ ਮਹਿਕਮਿਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕਰਕੇ ਹੋਣ ਵਾਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ।

ਉਨ੍ਹਾਂ ਦੱਸਿਆ ਕਿ ਇਸ ਵਿਧੀ ਤਹਿਤ ਹਰ ਇੱਕ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ, ਜੋ ਕਿ ਤਾੜ ਆਸਣ, ਅਰਧ ਚੱਕਰ ਆਸਣ, ਚੱਕਰ ਆਸਣ, ਪਵਨ ਮੁਕਤ ਆਸਣ, ਪਦਮਾਸਣ ਆਦਿ ਬਾਰੇ ਜਾਣਕਾਰੀ ਦਿੰਦੇ ਹਨ।

   ਉਨ੍ਹਾਂ ਦੱਸਿਆ ਕਿ ਅੱਜ ਵੀ ਇਸੇ ਲੜੀ ਤਹਿਤ ਸਥਾਨਕ ਰੋਜ਼ ਇਨਕਲੇਵ ਵਿੱਚ ਮਾਹਿਰ ਯੋਗਾ ਟਰੇਨਰ ਵੱਲੋਂ ਯੋਗਾ ਆਸਣ ਦੇ ਅਭਿਆਸ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ ਵੱਖ ਸ਼ੈਸ਼ਨਾਂ ਵਿੱਚ ਵੱਖ ਵੱਖ ਮੁਹੱਲਿਆਂ, ਪਾਰਕਾਂ ਆਦਿ ਵਿੱਚ ਯੋਗਾਂ ਦੀਆਂ ਕਲਾਸਾਂ ਲੱਗ ਰਹੀਆਂ ਹਨ।

                   ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈ ਨੰਬਰ 76694-00500 ਸਥਾਪਿਤ ਕੀਤਾ ਹੈਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ