ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ, 19 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸੈਣੀਆਂ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ

ਇਸ ਦੌਰਾਨ ਵਿਜੈ ਕੁਮਾਰ‌ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਿੱਕੀ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ।

ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂਫਰੀਜ਼ ਦੀ ਟਰੇਅਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ।

ਇਸ ਮੋਕੇ ਜਸਕਰਨ ਸਿੰਘ ਸੀ.ਐਚ.ਓਅਮਰਜੀਤ ਕੌਰ ਏ.ਐਨ.ਐਮ ਅਤੇ ਪਿੰਡ ਵਾਸੀ ਹਾਜ਼ਰ ਸਨ। 

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ