ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

ਅੰਮ੍ਰਿਤਸਰ 6 ਨਵੰਬਰ 2024 (        )

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗਜਰੂਰੀ ਦਵਾਈਆਂ ਦਾ ਸਟਾਕਗਰਮ ਕੰਬਲਵਾਰਮਰਬਲੋਅਰਹੀਟਰਰੇਡੀਏਂਟ ਵਾਰਮਰਵਾਟਰ ਗੀਜਰਵਾਰਮ ਵਾਟਰ ਡਿਸਪੈਂਸਰ ਅਤੇ ਦਰਵਾਜੇ ਖਿੜਕੀਆਂ ਦੀ ਮੁਰੰਮਤ ਆਦਿ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰਦਮਾਂ ਜਾਂ ਦਿਲ ਦੀ ਬੀਮਾਰੀਆਂ ਹਨ ਅਤੇ ਨਵ-ਜਨਮੇਂ ਬੱਚਿਆਂ ਨੂੰ ਨਿੱਘਾ ਰੱਖਣਾਂ ਬਹੁਤ ਜਰੂਰੀ ਹੁੰਦਾ ਹੈ। ਇਸਤੋਂ ਇਲਾਵਾ ਸਰਦ ਰੱਤ ਵਿਚ ਖਾਂਸੀਜੁਕਾਮਦਸਤਉਲਟੀਬੁਖਾਰਛਾਤੀ ਦਾ ਰੁਕ ਜਾਣਾਂਸਾਹ ਦੀ ਤਕਲੀਫਨਮੁਨੀਆਂ ਆਦਿ ਦੇ ਮਰੀਜਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਈ ਸਿਹਤ ਵਿਭਾਗ ਨੂੰ ਮਰੀਜਾਂ ਦੀ ਦੇਖ-ਭਾਲ ਅਤੇ ਇਲਾਜ ਲਈ ਤੱਤਪਰ ਰਹਿਣਾਂ ਚਾਹੀਦਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤਜਿਲਾ ਟੀਕਾਕਰਣ ਅਫਸਰ ਡਾ ਭਾਰਤੀ ਧਵਨਡੀ.ਡੀ.ਐਚ.ਓ. ਡਾ ਜਗਨਜੋਤ ਕੌਰਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘਡੀ.ਐਮ.ਸੀ ਡਾ ਗੁਰਮੀਤ ਕੌਰਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2025 ਅੰਗ 424 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2025 ਅੰਗ 424
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥...
ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦੀ ਚੇਤਾਵਨੀ
ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਐਤਵਾਰ ਨੂੰ ਦੇਸ਼ ਵਿਆਪੀ ਇਮੀਗ੍ਰੇਸ਼ਨ ਲਾਗੂ ਕਰਨ ਦੀ ਮੁਹਿੰਮ ਸ਼ੁਰੂ ਕੀਤੀ
ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ
ਭਾਰਤੀ ਮਹਿਲਾ ਕ੍ਰਿਕਟਰ ਨੇ ਦੂਜੀ ਵਾਰ ਜਿੱਤਿਆ ਆਈਸੀਸੀ ਵਨਡੇ ਕ੍ਰਿਕਟਰ ਆਫ ਦਿ ਈਅਰ
ਰਿਲੀਜ਼ ਹੋਇਆ ਜੈ ਰੰਧਾਵਾ ਦੀ ਫਿਲਮ 'ਬਦਨਾਮ' ਦਾ ਸ਼ਾਨਦਾਰ ਪੋਸਟਰ
ਵਜ਼ਨ ਘਟਾਉਣ ‘ਚ ਕਾਰਗਰ ਹੈ ਪ੍ਰੋਟੀਨ ਸਲਾਦ