ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ
By Azad Soch
On
ਫ਼ਰੀਦਕੋਟ 16 ਦਸੰਬਰ ()
ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਲੈਬ ਬਨਣ ਤੋਂ ਪਹਿਲਾਂ ਇਹ ਟੈਸਟ ਪ੍ਰਾਈਵੇਟ ਲੈਬੋਰਟਰੀਆਂ ਵਿੱਚੋਂ ਕਰਵਾਣੇ ਪੈਂਦੇ ਸਨ। ਉਨ੍ਹਾਂ ਦੱਸਿਆਂ ਕਿ ਇਸ ਕੰਮ ਦੀ ਉਸਾਰੀ ਦੀ ਪ੍ਰਵਾਨਗੀ ਰਕਮ 1.38 ਕਰੋੜ ਰੁਪਏ ਜਾਰੀ ਕਰ ਦਿੱਤੀ ਗਈ ਹੈ ਤੇ ਵਿਭਾਗ ਵੱਲੋਂ ਇਸ ਕੰਮ ਦੇ ਟੈਂਡਰ ਕਾਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਜਲਦ ਹੀ ਏਕੀਕ੍ਰਿਤ ਪਬਲਿਕ ਹੈਲਥ ਲੈਬ ਦੀ ਰੈਨੋਵੇਸ਼ਨ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਹੀ ਸਾਰੀ ਸਹੂਲੀਅਤ ਮਿਲ ਸਕੇਗੀ।
Tags:
Related Posts
Latest News
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
18 Dec 2024 04:55:48
ਰੋਜ਼ਾਨਾ ਖੀਰਾ ਖਾਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਸਕਦਾ ਹੈ।
ਖੀਰੇ ‘ਚ ਪਾਏ ਜਾਣ ਵਾਲੇ ਪ੍ਰੋਟੀਨ ਸਾਡੇ ਸਰੀਰ...