ਨਸ਼ੇ ਦਾ ਵਪਾਰ ਕਰਨ ਵਾਲੇ ਭੀਖੀ ਦੇ ਵਸਨੀਕ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਪਾਸ

ਨਸ਼ੇ ਦਾ ਵਪਾਰ ਕਰਨ ਵਾਲੇ ਭੀਖੀ ਦੇ ਵਸਨੀਕ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਪਾਸ

ਮਾਨਸਾ, 01 ਸਤੰਬਰ:
    ਮਾਨਸਾ ਪੁਲਿਸ ਵੱਲੋਂ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ। ਜਿਸ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ ਸਬੰਧਤ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਹ ਜਾਣਕਾਰੀ ਡੀ ਐਸ ਪੀ ਗੁਰਪ੍ਰੀਤ ਸਿੰਘ ਬੈਂਸ ਨੇ ਦਿੱਤੀ।
 
    ਉਨ੍ਹਾਂ ਦੱਸਿਆ ਕਿ ਅਜਿਹੇ ਦੋਸ਼ੀਆਂ ਨੂੰ ਮੁਕੱਦਮਿਆਂ ਵਿਚ ਅਦਾਲਤ ਵੱਲੋਂ ਸਜ਼ਾ ਦਿਵਾਉਣ ਦੇ ਨਾਲ-ਨਾਲ ਜਿਸ ਵਿਅਕਤੀ ਨੇ ਕੋਈ ਨਸ਼ੀਲਾ ਪਦਾਰਥ ਵੇਚ ਕੇ ਜਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਂਹੀ ਕੋਈ ਜਾਇਦਾਦ ਬਣਾਈ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਕਤ ਜਾਇਦਾਦ ਕੁਰਕ ਕਰਵਾਉਣ ਲਈ ਮਾਨਸਾ ਪੁਲਿਸ ਕਾਰਜਸ਼ੀਲ ਹੈ। ਸਾਰੇ ਨਸ਼ਾ ਤਸਕਰਾਂ ਵੱਲੋਂ ਬਣਾਈ ਜਾਇਦਾਦ ਸਬੰਧੀ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ ਪਾਸ ਨਵੀਂ ਦਿੱਲੀ ਭੇਜੇ ਗਏ ਹਨ। 
   ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿੱਚ ਛੋਟੀ ਕੌਰ ਪਤਨੀ ਭੋਲਾ ਸਿੰਘ ਵਾਸੀ ਵਾਰਡ ਨੰ. 02 ਭੀਖੀ ਖਿਲਾਫ ਵੀ ਕੇਸ ਤਿਆਰ ਕਰਕੇ ਭੇਜਿਆ ਗਿਆ ਸੀ। ਛੋਟੀ ਕੌਰ ਦੇ ਖਿਲਾਫ ਨਸ਼ੇ ਵਾਲੀਆਂ ਗੋਲੀਆਂ ਵੇਚਣ ਸਬੰਧੀ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਹੈ, ਉਸ ਪਾਸੋਂ 1100 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ। ਕੰਪੀਟੈਂਟ ਅਥਾਰਿਟੀ, ਨਵੀਂ ਦਿੱਲੀ ਵੱਲੋਂ ਛੋਟੀ ਕੌਰ ਉਕਤ ਦੀ 13 ਲੱਖ 23 ਹਜਾਰ ਰੁਪਏ ਦੀ ਜਾਇਦਾਦ ਫ੍ਰੀਜ਼ ਕਰਨ ਦਾ ਹੁਕਮ ਪਾਸ ਕੀਤਾ ਗਿਆ ਹੈ।
   ਡੀ ਐਸ ਪੀ ਗੁਰਪ੍ਰੀਤ ਸਿੰਘ ਬੈਂਸ ਅਤੇ ਇੰਸਪੈਕਟਰ ਬਿਕਰਮਜੀਤ ਸਿੰਘ, ਮੁੱਖ ਅਫ਼ਸਰ ਥਾਣਾ ਭੀਖੀ ਨੇ ਮੌਕੇ 'ਤੇ ਜਾ ਕੇ ਛੋਟੀ ਕੌਰ ਦੀ ਜਾਇਦਾਦ ਰਿਹਾਇਸ਼ੀ ਮਕਾਨ 'ਤੇ ਫ੍ਰੀਜ਼ ਕਰਨ ਸਬੰਧੀ ਨੋਟਿਸ ਕਰਵਾਇਆ।
  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਹਰ ਵਿਅਕਤੀ ਸਬੰਧੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਮੋਬਾਇਲ ਨੰਬਰ ਗੁਰਪ੍ਰੀਤ ਸਿੰਘ ਬੈਂਸ, ਡੀ.ਐਸ.ਪੀ. ਮਾਨਸਾ-96211-00001, ਇੰਸਪੈਕਟਰ ਬਿਕਰਮਜੀਤ ਸਿੰਘ, ਮੁੱਖ ਅਫਸਰ ਥਾਣਾ ਭੀਖੀ-97800-05013 ਤੋਂ ਇਲਾਵਾ ਹੈਲਪਲਾਈਨ ਨੰਬਰ 97791-00200 'ਤੇ ਵੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਇਤਲਾਹ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
Tags:

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ