ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ

ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ

ਗੁਰਦਾਸਪੁਰ, 15 ਅਪ੍ਰੈਲ (           ) - ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਜੀ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ ਡਾ. ਜਸਪ੍ਰੀਤ ਸਿੰਘ ਨਾਗਪਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਦਲੇਰ ਡੇਅਰੀ ਫਾਰਮ, ਬਾਬੋਵਾਲ ਗੁਰਦਾਸਪੁਰ ਤੋ ਕੀਤਾ ਗਿਆ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਇਸ  ਬਿਮਾਰੀ ਤੋਂ ਬਚਾਅ ਦੀਆਂ 390,900 ਡੋਜਾਂ ਪ੍ਰਾਪਤ ਹੋਈਆਂ ਹਨ। ਇਹ ਟੀਕੇ ਵਿਭਾਗ ਵੱਲੋਂ ਗਠਿਤ 64 ਟੀਮਾਂ ਵੱਲੋਂ ਘਰ-ਘਰ ਜਾ ਕੇ ਬਿਲਕੁਲ ਮੁਫ਼ਤ ਲਗਾਏ ਜਾਣਗੇ ਅਤੇ ਇਹ ਮੁਹਿੰਮ 15 ਅਪ੍ਰੈਲ ਤੋ 30 ਮਈ ਤੱਕ ਚੱਲੇਗੀ। ਉਨ੍ਹਾਂ ਨੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਨਾਲ ਸਹਿਯੋਗ ਕਰਦੇ ਹੋਏ ਮੂੰਹ ਖੁਰ ਦੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਟੀਕੇ ਆਪਣੇ ਪਸ਼ੂਆਂ ਨੂੰ ਜ਼ਰੂਰ ਲਗਵਾਉਣ। ਇਸ ਤੋਂ ਪਹਿਲਾ ਟੀਕਾਕਰਨ ਦੀ ਸਫਲਤਾ ਲਈ ਜ਼ਿਲ੍ਹੇ ਦੇ ਸਾਰੇ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਮੁਹਿੰਮ ਚਲਾਈ ਗਈ ਸੀ।

ਇਸ ਮੌਕੇ ਡਾ. ਜਸਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਗੁਰਦਾਸਪੁਰ, ਡਾ. ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਗੁਰਦਾਸਪੁਰ, ਡਾ. ਗੁਰਦੇਵ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਡੇਰਾ ਬਾਬਾ ਨਾਨਕ, ਸ਼੍ਰੀ ਨਵਜੋਤ ਸਿੰਘ ਵੈਟਰਨਰੀ ਇੰਸਪੈਕਟਰ ਅਤੇ ਸ਼੍ਰੀ ਦਲੇਰ ਸਿੰਘ, ਸ਼੍ਰੀ ਜਗਰੂਪ ਸਿੰਘ ਤੇ ਹੋਰ ਪਸ਼ੂ ਪਾਲਕ ਵੀ ਹਾਜ਼ਰ ਸਨ ।
 
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ