ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਸਤੰਬਰ:- ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 

2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ​​ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ।

ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

Latest News

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
Chandigarh,19 Sep,2024,(Azad Soch News):- ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ