ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

ਅੰਮ੍ਰਿਤਸਰ 30 ਦਸੰਬਰ 2024—

          ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ

          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨਪ੍ਰੋਜੈਕਟ ਪ੍ਰਬੰਧਨਸੰਚਾਰ ਹੁਨਰਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤਐਮ.ਐਸਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨਹੋਣਾ ਜ਼ਰੂਰੀ ਹੈ ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ

ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀਸ਼ੋਸ਼ਲ ਸਾਇੰਸਇੰਜੀਨੀਅਰਿੰਗਵਾਤਾਵਰਨਪ੍ਰਬੰਧਨਡਾਟਾ ਵਿਸ਼ਲੇਸ਼ਨਕਾਨੂੰਨਮੀਡੀਆਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ  [email protected].in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ

Tags:

Advertisement

Latest News

ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ
USA,02 JAN,2025,(Azad Soch News):- ਅਮਰੀਕਾ ਦੇ ਨਿਊ ਓਰਲੀਨਜ਼ (New Orleans) ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਟਰੱਕ ਭੀੜ ਵਿੱਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-01-2025 ਅੰਗ 954
ਸਟਾਰ ਗਾਇਕ ਕਰਨ ਔਜਲਾ ਦੇ ਨਵੇਂ ਗਾਣੇ 'ਚ ਨਜ਼ਰ ਆਵੇਗੀ ਇਹ ਚਰਚਿਤ ਬਾਲੀਵੁੱਡ ਅਦਾਕਾਰਾ
Rajasthan News: 220 ਘੰਟਿਆਂ ਬਾਅਦ ਮਾਸੂਮ ਚੇਤਨਾ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ ਬਾਹਰ
PSEB ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਸਿਹਤ ਲਈ ਵਰਦਾਨ ਹੈ ਹਰੀ ਮੇਥੀ