ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 13 ਨਵੰਬਰ
ਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ਹੇਠ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਦੇ ਲਛਣਾਂ, ਸਾਵਧਾਨੀਆਂ ਵਰਤਣ ਅਤੇ ਬਚਾਅ ਬਾਰੇ ਜਾਗਰੂਕ ਕਰ ਰਹੀਆਂ ਹਨ। ਬੁੱਧਵਾਰ ਨੂੰ ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਕੰਪੇਨ ਵਿਚ ਡਾ ਭੁਪੇਨ ਤੇ ਡਾ ਨਿਸ਼ਾਂਤ ਵੱਲੋਂ ਵੀਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ |
ਡਾ. ਰੋਹਿਤ ਗੋਇਲ ਨੇ ਕਿਹਾ ਕਿ 8 ਟੀਮਾ ਜਿਸ ਵਿਚ ਨਰਸਿੰਗ ਸਟੂਡੈਂਟ, ਬ੍ਰੀਡਿੰਗ ਚੈਕਅਰ, ਸਿਹਤ ਵਿਭਾਗ ਦੇ ਸਟਾਫ ਵੱਲੋਂ ਡੋਰ ਟੂ ਡੋਰ ਕੰਪੇਨ ਚਲਾਈ ਗਈ, ਲਾਰਵਾ ਚੈਕ ਕੀਤਾ ਗਿਆ ਅਤੇ ਡੇਂਗੂ ਤੇ ਲਛਣਾਂ ਅਤੇ ਬਚਾਅ  ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਉਨਾਂ ਖੁਦ ਆਦਰਸ਼ ਨਗਰ ਵਿਖੇ ਜਾ ਕੇ ਟੀਮਾਂ ਦੀ ਸੁਪਰਵੀਜਨ ਤੇ ਚੈਕਿੰਗ ਕੀਤੀ ਗਈ ਤੇ ਟੀਮਾਂ ਵੱਲੋਂ ਕੀਤੀ ਜਾ ਰਹੀਆਂ ਗਤੀਵਿਧੀਆਂ  *ਤੇ ਸੰਤੁਸ਼ਟੀ ਪ੍ਰਗਟਾਈ ਗਈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਉਨ੍ਹਾਂ ਦੀ ਭਲਾਈ ਘਰ-ਘਰ ਵਿਜ਼ਿਟ ਕਰ ਰਹੀਆਂ ਹਨ ਇਸ ਕਰਕੇ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੜੀਵਾਰ ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲੇਹ ਅੰਦਰ ਡੋਰ ਟੁ ਡੌਰ ਪਹੁੰਚਣਗੀਆਂ ਖਾਸ ਤੌਰ *ਤੇ ਹਾਟ ਸਪਾਟ ਖੇਤਰਾਂ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ  ਟੇਸਟ ਕਰਵਾਇਆ ਜਾਵੇ । ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਸਿਹਤ ਕਰਮਚਾਰੀ ਸੁਖਜਿੰਦਰ ਸਿੰਘ, ਸਵਰਨ ਸਿੰਘ, ਕ੍ਰਿਸ਼ਨ ਲਾਲ, ਰਵਿੰਦਰ ਸ਼ਰਮਾ, ਪਾਰਸ ਕਟਾਰੀਆ, ਮਨਪ੍ਰੀਤ ਆਦਿ ਹਾਜਰ ਸਨ।

Tags:

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ