ਸ਼ਹਿਰੀ ਇਲਾਕੇ ਨਾਲ ਪੇਂਡੂ ਖੇਤਰਾਂ ਵਿਖੇ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਸ਼ਹਿਰੀ ਇਲਾਕੇ ਨਾਲ ਪੇਂਡੂ ਖੇਤਰਾਂ ਵਿਖੇ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 14 ਨਵੰਬਰ
ਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਖੇ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਦੇ ਲਛਣਾਂ, ਸਾਵਧਾਨੀਆਂ ਵਰਤਣ ਅਤੇ ਬਚਾਅ ਬਾਰੇ ਜਾਗਰੂਕ ਕਰ ਰਹੀਆਂ ਹਨ। ਵੀਰਵਾਰ ਨੂੰ ਹਾਟ ਸਪਾਟ ਏਰੀਆ ਅਤੇ ਪੇਂਡੂ ਖੇਤਰਾਂ ਦੇ ਪਿੰਡਾਂ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਡਾ. ਕਵਿਤਾ ਸਿੰਘ ਨੇ ਕਿਹਾ ਕਿ ਫ਼ਾਜ਼ਿਲਕਾ ਅਬੋਹਰ ਜਲਾਲਾਬਾਦ ਵਿਖੇ ਸ਼ਹਿਰੀ ਅਤੇ ਡੱਬਵਾਲਾ ਕਲਾਂ ਜੰਡਵਾਲਾ ਭੀਸ਼ਮ, ਖੂਈਖੇੜਾ ਅਤੇ ਸੀਤੋ ਗੁਣਾਂ ਦੇ ਪਿੰਡਾਂ ਵਿਖੇ ਜਿਸ ਵਿਚ ਨਰਸਿੰਗ ਸਟੂਡੈਂਟ, ਬ੍ਰੀਡਿੰਗ ਚੈਕਅਰ, ਸਿਹਤ ਵਿਭਾਗ ਦੇ ਸਟਾਫ ਵੱਲੋਂ ਡੋਰ ਟੂ ਡੋਰ ਕੰਪੇਨ ਚਲਾਈ ਗਈ, ਲਾਰਵਾ ਚੈਕ ਕੀਤਾ ਗਿਆ ਅਤੇ ਡੇਂਗੂ ਤੇ ਲਛਣਾਂ ਅਤੇ ਬਚਾਅ  ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਉਨਾਂ ਖੁਦ ਫ਼ਾਜ਼ਿਲਕਾ ਵਿਖੇ ਜਾ ਕੇ ਟੀਮਾਂ ਦੀ ਸੁਪਰਵੀਜਨ ਤੇ ਚੈਕਿੰਗ ਕੀਤੀ ਗਈ ਤੇ ਟੀਮਾਂ ਵੱਲੋਂ ਕੀਤੀ ਜਾ ਰਹੀਆਂ ਗਤੀਵਿਧੀਆਂ  *ਤੇ ਸੰਤੁਸ਼ਟੀ ਪ੍ਰਗਟਾਈ ਗਈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਉਨ੍ਹਾਂ ਦੀ ਭਲਾਈ ਘਰ-ਘਰ ਵਿਜ਼ਿਟ ਕਰ ਰਹੀਆਂ ਹਨ ਇਸ ਕਰਕੇ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੜੀਵਾਰ ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲੇਹ ਅੰਦਰ ਡੋਰ ਟੁ ਡੌਰ ਪਹੁੰਚਣਗੀਆਂ ਖਾਸ ਤੌਰ *ਤੇ ਹਾਟ ਸਪਾਟ ਖੇਤਰਾਂ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ  ਟੇਸਟ ਕਰਵਾਇਆ ਜਾਵੇ । ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Tags:

Advertisement

Latest News

PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ
New Delhi,26 NOV,2024,(Azad Soch News):-  ਟੈਕਸਦਾਤਾਵਾਂ ਦੀ ਸਹੂਲਤ ਨੂੰ ਵਧਾਉਣ ਅਤੇ ਪੈਨ ਕਾਰਡ (PAN Card) ਨਾਲ ਸਬੰਧਤ ਸੇਵਾਵਾਂ ਨੂੰ ਆਸਾਨ...
ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
ਅੰਮਿ੍ਤਸਰ 'ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
48 ਸਾਲ ਦੀ ਉਮਰ 'ਚ ਮੱਲਿਕਾ ਸ਼ੇਰਾਵਤ ਦਾ ਹੋਇਆ Breakup
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
ਸਰਦੀਆਂ ‘ਚ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ