ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ


ਮੋਗਾ, 27 ਸਤੰਬਰ (000) - ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਮਨਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਸਤੰਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ "ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਚਲਾਈ ਜਾ ਰਹੀ ਹੈ । ਸ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਏਕਮ ਹਸਪਤਾਲ ਮੋਗਾ ਵਿਖੇ ਉਕਤ ਮੁਹਿੰਮ ਅਧੀਨ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਿਹਤ ਵਿਭਾਗ ਮੋਗਾ ਤੋਂ ਪੂਜਾ ਰਿਸ਼ੀ ਵੀ ਮੌਜੂਦ ਸਨ।
ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਉਜੜ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਨੂੰ ਨਸ਼ਾ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸਨੂੰ ਡੀ ਐਡੀਕਸ਼ਨ ਸੈਂਟਰ ਬਾਰੇ ਦੱਸਿਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਪੁਲਿਸ ਨੂੰ ਜਾਰੀ ਕੀਤੇ ਹੋਏ ਟੋਲ ਫਰੀ ਨੰਬਰ 75270-00165 ਉਪਰ ਜਾਣਕਾਰੀ ਦਿੱਤੀ ਜਾਵੇ ਅਤੇ ਸ਼ਿਕਾਇਤ ਕਰਨ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।
 ਇਸ ਤੋਂ ਇਲਾਵਾ ਏ.ਐੱਸ.ਆਈ ਕੇਵਲ ਸਿੰਘ ਨੇ ਇਸ ਮੌਕੇ ਤੇ ਦੱਸਿਆ ਕਿ ਪੰਜਾਬ ਵਿਚ ਨਸ਼ੇ ਬਹੁਤ ਵਧ ਚੁੱਕੇ ਹਨ ਜੇਕਰ ਇਨ੍ਹਾਂ ਨੂੰ ਨਾ ਰੋਕਿਆ ਗਿਆ ਤਾਂ ਇਹ ਆਉਣ ਵਾਲੀ ਪੀੜੀ ਲਈ ਬਹੁਤ ਹੀ ਘਾਤਕ ਸਿੱਧ ਹੋਣਗੇ।  ਇਸ ਮੌਕੇ ਤੇ ਪੂਜਾ ਰਿਸ਼ੀ ਕਾਊਂਸਲਰ ਨੇ ਦੱਸਿਆ ਕਿ ਜੇਕਰ ਨਸ਼ੇ ਦਾ ਆਦੀ ਹੋ ਚੁੱਕਿਆ ਹੈ ਉਸਦਾ ਨਸ਼ਾ ਵਗੈਰਾ ਛੁਡਾਉਣ ਲਈ ਜ਼ਿਲ੍ਹਾ ਮੋਗਾ ਵਿਖੇ 18 ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਖੋਲੇ ਗਏ ਹਨ ਜਿਥੇ ਮੁਫਤ ਦਵਾਈ ਮੁਹੱਈਆ ਕਰਵਾਈ ਜਾਂਦੀ ਹੈ।

 
Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ