ਫਾਜਿਲਕਾ ਵਿਖੇ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜਿਲਕਾ ਵਿਖੇ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ 21 ਜੂਨ

         ਸਿਵਲ ਸਰਜਨ ਫਾਜਿਲਕਾ ਡਾਕਟਰ ਚੰਦਰ ਸ਼ੇਖਰ ਦੇ ਹੁਕਮਾਂ ਅਨੁਸਾਰ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਵਲ ਹਸਪਤਾਲ  ਫਾਜਿਲਕਾ ਦੀ ਟਿਮ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਰੋਹਿਤ ਗੋਇਲ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਹਨਾਂ  ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਕਸ਼ਯਪ ਕਲੋਨੀ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓਘਰਾਂ ਦੇ ਆਲੇ ਦੁੁਆਲੇ ਪਾਣੀ ਨਾ ਖੜ੍ਹਾ ਹੋਣ ਦਿਓਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਬੰਧ ਵਿਚ ਵਿਨੌਦ  ਸੁਖਜਿੰਦਰ ਸਿੰਘ ਰਵਿੰਦਰ ਸ਼ਰਮਾਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁੁਖਾਰ ਹੋਣਾਸਿਰ ਦਰਦਅੱਖਾਂਜੋੜਾਂ ਅਤੇ ਸਰੀਰ ਵਿੱਚ ਦਰਦਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ। ਇਸ ਦੌਰਾਨ ਲਾਰਵਾ ਐਕਟੀਵਿਟੀ ਮੈਂਬਰ ਹਾਜਰ ਸੀ।

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ