ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ

ਸਿੱਖਿਆ ਕ੍ਰਾਂਤੀ ਤਹਿਤ ਧੂਰੀ ਹਲਕੇ ਦੇ 5 ਸਕੂਲਾਂ ਵਿੱਚ 97.36 ਲੱਖ ਦੀ ਲਾਗਤ
- ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ
- ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ
ਧੂਰੀ/ਸੰਗਰੂਰ, 20 ਅਪ੍ਰੈਲ, 2025: ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ 5 ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 97.36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਦੇ ਪ੍ਰੋਜੈਕਟ ਜੋਸ਼ਾਂ ਖਰੋਸ਼ਾਂ ਨਾਲ ਚੱਲ ਰਹੇ ਹਨ। ਉਹਨਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ - 1 ਵਿੱਚ ਸਮਾਰਟ ਕਲਾਸ ਰੂਮ ਅਤੇ ਸਕੂਲੀ ਇਮਾਰਤ ਦੇ ਨਵੀਨੀਕਰਨ ਉੱਤੇ 26 ਲੱਖ 20 ਹਜਾਰ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ
ਕਾਂਝਲਾ - 2 ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਆਫ ਹੈਪੀਨੈਸ ਐਲਾਨਿਆ ਗਿਆ ਹੈ ਅਤੇ ਇਸ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 40 ਲੱਖ 40 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਜਿਸ ਨਾਲ ਚਾਰਦੀਵਾਰੀ ਦੀ ਮੁਰੰਮਤ ਵੀ ਕਰਵਾਈ ਗਈ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਂਝਲੀ ਵਿੱਚ 18.25 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਆਧੁਨਿਕ ਸਾਇੰਸ ਲੈਬ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ।
ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਨੱਤ ਵਿੱਚ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਨੱਤ ਵਿੱਚ 7.51 ਲੱਖ ਰੁਪਏ ਕਲਾਸ ਰੂਮਾਂ ਦੇ ਨਵੀਨੀਕਰਨ ਲਈ ਖਰਚੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਣ ਦਾ ਕੋਈ ਵੀ ਸਰਕਾਰੀ ਸਕੂਲ ਕਿਸੇ ਵੀ ਕਿਸਮ ਦੀ ਬੁਨਿਆਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਾਰੇ ਕੰਮ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਰੂਰਤ ਅਨੁਸਾਰ ਕਰਵਾਏ ਜਾ ਰਹੇ ਹਨ।
Latest News
