ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

Chandigarh, 3 November 2024,(Azad Soch News):-  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 'ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ,ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. (DAP) ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ...
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ