ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਬਠਿੰਡਾ, 28 ਮਾਰਚ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈਛਾਂਬਿਜਲੀ ਦੀ ਸਪਲਾਈਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ ਉਨ੍ਹਾਂ ਕਿਹਾ ਕਿ ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।

ਇਸ ਮੌਕੇ ਸਿਵਲ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। 

 

 

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685