ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

ਫਾਜ਼ਿਲਕਾ 7 ਜੁਲਾਈ 2024

          ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਯਤਨਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖ਼ੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਮਿਲੀ ਹੈਇਹ ਖਬਰ ਸੁਣਦਿਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ

 ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਸਿੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਵਾਂਝੇ ਨਾ ਰਹਿ ਜਾਣ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਜੋ ਸਾਇੰਸ ਗਰੁੱਪ ਦੀ ਪ੍ਰਵਾਨਗੀ ਦਿਤੀ ਗਈ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਝੁਰੜ ਖੇੜਾਪੱਟੀ ਸਦੀਕ ਅਤੇ ਆਸ ਪਾਸ ਦੇ ਪਿੰਡਾਂ ਦੇ ਬੱਚੇ ਪੜ੍ਹਨ ਲਈ ਬਾਹਰ ਜਾਂਦੇ ਸਨ ਤੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਵਿੱਚ ਬੱਚੇ ਸਾਇੰਸ ਦੀ ਪੜ੍ਹਾਈ ਕਰਕੇ ਆਪਣਾ ਭਵਿੱਖ ਉਜਵਲ ਭਵਿੱਖ ਬਣਾ ਸਕਣਗੇਇਸ ਤਰ੍ਹਾਂ ਨਾਲ ਜਿੱਥੇ ਬੱਚਿਆਂ ਨੂੰ ਪੜ੍ਹਾਈ ਕਰਨ ਵਿੱਚ ਸੋਖ ਮਿਲੇਗੀ ਉੱਥੇ ਹੀ ਉਨ੍ਹਾਂ ਦੇ ਆਉਣ ਜਾਣ ਦੇ ਵਾਧੂ ਸਮੇਂ ਦੀ ਵੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਇੰਸ ਸਟਰੀਮ ਤਹਿਤ ਬੱਚੇ ਹੁਣ ਸੈਸ਼ਨ 2024-25 ਭਾਵ ਇਸ ਸਾਲ ਤੋਂ ਦਾਖਲਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਨੇਪਰੇ ਚਾੜਨ ਵਿੱਚ ਪਿੰਡ ਝੁਰੜ ਖੇੜਾ ਦੇ ਸਰਪੰਚ ਸ੍ਰੀ ਸੁਭਾਸ਼ ਬਿਸ਼ਨੋਈਪਿੰਡ ਦੀ ਪੰਚਾਇਤਸਕੂਲ ਦੇ ਪ੍ਰਿੰਸੀਪਲ ਸ੍ਰੀ ਕਸ਼ਮੀਰ ਲਾਲ ਅਤੇ ਸਮੂਹ ਸਟਾਫ ਦਾ ਕਾਫੀ ਸਹਿਯੋਗ ਰਿਹਾ ਹੈ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ