ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਫਰੀਦਕੋਟ, 03 ਅਪ੍ਰੈਲ 2024

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023-24 ਦੌਰਾਨ 4,63,508 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਜਿਲ੍ਹੇ ਦੀਆਂ ਕੁੱਲ 70 ਮੰਡੀਆਂ ਵਿੱਚ ਸਾਲ 2024-25 ਦੌਰਾਨ ਅੰਦਾਜ਼ਨ 4,55,000 ਮੀਟਰਕ ਟਨ ਕਣਕ ਆਮਦ ਆਉਣ ਦੀ ਹੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ ਮਿਤੀ 01 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2,275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

Tags:

Advertisement

Latest News

ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
Amritsar Sahib,22 DEC,2024,(Azad Soch News):-  ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...
ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ