ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ

ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ

ਰੂਪਨਗਰ, 25 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 22 ਨਸ਼ੀਲੇ ਟੀਕੇ ਅਤੇ 450 ਗ੍ਰਾਮ ਚਰਸ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜਿਲ੍ਹਾ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਨੂਰਪੁਰਬੇਦੀ ਵਲੋ ਰਵੀ ਸੈਣੀ ਵਾਸੀ ਪੱਤਣ ਰੋਡ ਨੂਰਪੁਰਬੇਦੀ ਥਾਣਾ ਨੁਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 22 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਲੋਂ ਸਚਿਨ ਕੁਮਾਰ ਵਾਸੀ ਪਿੰਡ ਜਾਖਨੀ ਜਿਲਾ ਮਹਿੰਦਰਗੜ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 450 ਗ੍ਰਾਮ ਚਰਸ ਬ੍ਰਾਮਦ ਕੀਤੀ ਗਈ। ਜਿਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਕਿਹਾ ਕਿ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਪਿੰਡਾ ਵਿੱਚ ਜਾਕੇ ਮੀਟਿੰਗਾ ਕੀਤੀਆ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਨੇ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
 
Tags:

Advertisement

Latest News

ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ   ਕਿੱਥੇ ਲੱਗਾ ਸੀਐਸਆਰ ਦਾ...
ਡਿਪਟੀ ਕਮਿਸ਼ਨਰ ਨੇ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਤੇ ਸਟੋਰੇਜ਼ ਲਈ ਅਗੇਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ
ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ
ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ