ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਚੰਡੀਗੜ੍ਹ, 14 ਦਸੰਬਰ:

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।

ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ 'ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Tags:

Advertisement

Latest News

ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ