ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

Amritsar, May 17 (Azad Soch News):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਜੀ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ,ਪਿੱਛਲੇ ਦਿਨ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਸਨ ਅਤੇ ਸੀਐਮ ਮਾਨ ਵੀ ਉਨ੍ਹਾਂ ਦੇ ਨਾਲ ਹੀ ਰਹੇ ਸਨ,ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਜ਼ਿਆਦਾਤਰ ਉਮੀਦਵਾਰਾਂ ਨੂੰ ਸ਼ਾਮ ਨੂੰ ਅੰਮ੍ਰਿਤਸਰ ਬੁਲਾਇਆ ਗਿਆ,ਇਸ ਦੌਰਾਨ ਉਨ੍ਹਾਂ ਮੌਜੂਦਾ ਪੰਜਾਬ ‘ਚ ਮੌਜ਼ੂਦਾ ਹਾਲਾਤਾਂ ਬਾਰੇ ਮੀਟਿੰਗ ਕੀਤੀ ਸੀ,ਇਸ ਮੀਟਿੰਗ ‘ਚ ਲੋਕ ਸਭਾ ਚੋਣ ਲਈ ਕਿਹੜੀ ਰਣਨੀਤੀ ਅਪਣਾਈ ਜਾਵੇ ਇਸ ਬਾਰੇ ਵੀ ਚਰਚਾ ਕੀਤੀ ਗਈ ਸੀ,ਬੀਤੇ ਕੱਲ੍ਹ ‘ਆਪ’ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਅਤੇ ਦੁਰਗਿਆਣਾ ਮੰਦਿਰ ਜੀ (Durgyana Temple Ji) ਵਿਖੇ ਮੱਥਾ ਟੇਕਿਆ ਸੀ, ਜਿੱਥੇ ਉਨ੍ਹਾਂ ਪ੍ਰਮਾਤਮਾ ਅੱਗੇ ਪੰਜਾਬ ਦੀ ਸ਼ਾਂਤੀ ਅਤੇ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ ‘ਤੇ ਲਿਆਉਣ ਦੀ ਅਰਦਾਸ ਕੀਤੀhਉਨ੍ਹਾਂ ਨਾਲ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਵੀ ਮੌਜੂਦ ਸਨ।
Latest News
.jpeg)