1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 :

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ