2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 9 ਨਵੰਬਰ, 2024 - 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
 
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024