ਐਮਰਜੈਂਸੀ ਸਮੇਤ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਐਮਰਜੈਂਸੀ ਸਮੇਤ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਤਪਾ, 12 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ., ਫਾਰਮੇਸੀ, ਫਾਰਮੇਸੀ ਸਟੋਰ, ਜੱਚਾ-ਬੱਚਾ ਵਿਭਾਗ, ਆਈ.ਪੀ.ਡੀ. ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਉਨ੍ਹਾਂ ਸਟਾਫ ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਸਮੇਂ ਦੀ ਪਾਬੰਦੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਰ.ਬੀ.ਐਸ.ਕੇ. ਜੇ.ਐਸ.ਵਾਈ. ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
  ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਇੰਦੂ ਬਾਂਸਲ ਨੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਸ਼ਿਖਾ ਅਗਰਵਾਲ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਫਾਰਮੇਸੀ ਅਫਸਰ ਹਰਪਾਲ ਸਿੰਘ, ਨਰਸਿੰਗ ਸਿਸਟਰ ਸਵਰਨ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸੀ।
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-08-2025 ਅੰਗ 584 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-08-2025 ਅੰਗ 584
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ...
ਰੂਸ ਦੇ ਪੂਰਬੀ ਕਾਮਚਾਟਕਾ ਪ੍ਰਾਇਦੀਪ ’ਚ ਕੱਲ੍ਹ ਇਕ ਜਵਾਲਾਮੁਖੀ ਅਚਾਨਕ ਫੱਟ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
ਮੁਖਤਾਰ ਅੰਸਾਰੀ ਦਾ ਛੋਟਾ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫ਼ਤਾਰ
ਰਿਲੀਜ਼ ਲਈ ਤਿਆਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ
ਆਮ ਆਦਮੀ ਕਲੀਨਿਕਾਂ 'ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ
'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ