ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

ਫਾਜ਼ਿਲਕਾ, 22 ਮਾਰਚ
ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਡੱਬਵਾਲਾ ਕਲਾ ਦੇ ਓਟ ਸੈਂਟਰ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਫਾਜ਼ਿਲਕਾ ਦੇ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਸੀਐਚਸੀ ਵਿੱਚ ਚੱਲ ਰਹੇ ਸਰਕਾਰੀ ਓਟ ਸੈਂਟਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ-ਬੱਚਾ ਵਾਰਡ ਅਤੇ ਲੇਬਰ ਰੂਮ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਮੌਕੇ 'ਤੇ ਮੌਜੂਦ ਸਟਾਫ਼ ਤੋਂ ਉੱਥੇ ਦਾਖ਼ਲ ਮਰੀਜ਼ਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਖਾਣ-ਪੀਣ ਸਬੰਧੀ ਵੀ ਜਾਣਕਾਰੀ ਲਈ | ਇਸ ਦੌਰਾਨ ਲੈਬਾਰਟਰੀ ਦੀ ਸਾਫ਼-ਸਫ਼ਾਈ ਅਤੇ ਦਵਾਈਆਂ ’ਤੇ ਤਸੱਲੀ ਪ੍ਰਗਟਾਈ ਗਈ। ਉਨ੍ਹਾਂ ਓ.ਏ.ਟੀ ਸੈਂਟਰ ਦੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਦੇ ਦਿਮਾਗ਼ ਨੂੰ ਮਜ਼ਬੂਤ ਕਰਨ, ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਾ ਛੱਡਣ ਉਪਰੰਤ ਸਮਾਜ ਵਿੱਚ ਮੁੜ ਵਸੇਬਾ ਕਰਨ। ਉਨ੍ਹਾਂ ਕਿਹਾ ਕਿ ਹੋਰ ਬਿਮਾਰੀਆਂ ਵਾਂਗ ਨਸ਼ਾ ਵੀ ਇੱਕ ਮਾਨਸਿਕ ਬਿਮਾਰੀ ਹੈ। ਜਿਸ ਨੂੰ ਇਲਾਜ ਨਾਲ ਠੀਕ ਕੀਤਾ ਜਾ ਸਕਦਾ ਹੈ। ਜਿਸ ਨੂੰ ਮਨੋਵਿਗਿਆਨੀ ਡਾਕਟਰਾਂ ਦੀ ਸਲਾਹ ਨਾਲ ਠੀਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਅਬੋਹਰ ਵਿਖੇ 2 ਸਰਕਾਰੀ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਦਾਖਲ ਕਰਕੇ ਨਸ਼ਾ ਛੁਡਾਉਣ ਵਿੱਚ ਮਦਦ ਕੀਤੀ ਜਾਂਦੀ ਹੈ ਅਤੇ 9 ਓਏਟੀ ਕੇਂਦਰ ਚੱਲ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਹਫ਼ਤਾਵਾਰੀ ਗੋਲੀਆਂ ਘਰ ਬੈਠੇ ਹੀ ਦਿੱਤੀਆਂ ਜਾਂਦੀਆਂ ਹਨ। ਨਸ਼ਾ ਛੱਡ ਕੇ ਮੁੜ ਸਮਾਜ ਨਾਲ ਜੁੜਨ ਲਈ ਜੱਟਾਂਵਾਲੀ ਵਿੱਚ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਰਹਿਣ, ਖੇਡਣ, ਟੀਵੀ ਅਤੇ ਜਿੰਮ ਦਾ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ।
ਇਸ ਸਮੇਂ ਕਾਰਜਕਾਰੀ ਐਸ.ਐਮ.ਓ ਡਾ.ਪੰਕਜ ਚੌਹਾਨ ਹਾਜ਼ਰ ਸਨ।
Related Posts
Latest News
