ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁੁਕਤਸਰ ਸਾਹਿਬ 19 ਸਤੰਬਰ
ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਵਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ,  ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ ।
                       ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨਾ ਅਤੇ ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਬਾਸਮਤੀ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ।
                      ਉਹਨਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ  ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਜਿਸ ਨਾਲ ਆਉਣ ਵਾਲੀਆਂ ਅਗਲੀਆਂ ਫਸਲਾਂ ਨੂੰ ਬਹੁਤ ਫਾਇਦਾ ਹੁੰਦਾ ਹੈੇ। ਇਸ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ  ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸੰਯਮ ਧੂੜਿਆ ਖੇਤੀਬਾੜੀ ਉਪ ਨਿਰੀਖਕ, ਜਗਦੀਸ਼ ਸਿੰਘ ਅਤੇ ਸਬੰਧਿਤ ਪਿੰਡ ਦੇ ਕਿਸਾਨ ਮੌਜੂਦ ਸਨ।

 
 
Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ