ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ
By Azad Soch
On
ਮਾਨਸਾ, 27 ਸਤੰਬਰ:
ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਸਾਫ ਸਫਾਈ ਕਰਵਾਈ ਗਈ, ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਬਣੇ ਲਿਕੁਇਡ ਅਤੇ ਸਾਲਿਡ ਵੇਸਟ ਮੈਨੇਜਮੈਟ ਪਲਾਟਾਂ ਦੀ ਵੀ ਸਾਫ ਸਫਾਈ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ‘ਇਕ ਰੱਖ ਮਾਂ ਦੇ ਨਾਮ’ ਮੁਹਿੰਮ ਅਧੀਨ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਗਏ। ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਗਰਾਮ ਸਭਾਵਾਂ ਕੀਤੀਆ ਗਈਆਂ ਜਿਸ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।
Tags:
Related Posts
Latest News
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
21 Dec 2024 18:01:36
ਫਾਜ਼ਿਲਕਾ 21 ਦਸੰਬਰ
ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ...