ਵਿਦਿਆਰਥੀ ਵੱਖ-ਵੱਖ ਖੇਤਰਾਂ ਦੀ ਚੋਣ ਕਿਵੇਂ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2024:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂਂ 9ਵੀਂ, 10ਵੀਂ ਅਤੇ 11ਵੀਂ ਅਤੇ 10+2 ਦੇ ਵਿਦਿਆਰਥੀਆਂ ਦੇ ਪੱਥ ਪ੍ਰਦਰਸ਼ਕ ਪ੍ਰੋਗਰਾਮ ਤਹਿਤ ਵੱਖ ਵੱਖ ਖੇਤਰਾਂ ਵਿੱਚ, ਕਿਸ ਤਰੀਕੇ ਆਪਣੀ ਮੰਜਿਲ ਤਲਾਸ਼ ਸਕਦੇ ਹਨ, ਵਿਸ਼ੇ ’ਤੇ ਸਕੂਲਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।
ਅੱਜ ਇਸ ਲੜੀ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਅਫ਼ਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਭੁੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ (ਖਰੜ) ਦੇ ਵਿਦਿਆਰਥੀਆਂ ਨਾਲ ਬਤੌਰ ਵਿਸ਼ਾ ਮਾਹਿਰ ਚਰਚਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨੌਕਰੀ ਤਲਾਸ਼ਣ ਦੇ ਲਈ ਵਿਦਿਅਕ ਯੋਗਤਾ ਅਤੇ ਵੱਖ-ਵੱਖ ਟੈਸਟਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਦਿਆਰਥੀਆਂ ਨੂੰ ਅਖਬਾਰ ਅਤੇ ਅਮੀਰ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਮ ਗਿਆਨ ਹਾਸਿਲ ਕਰ ਮਾਨਸਿਕ ਤੌਰ ਉਪਰ ਹੋਰ ਮਜ਼ਬੂਤ ਹੋ ਸਕਣ। ਜ਼ਿਲ੍ਹਾ ਗਾਇਡੈਂਸ ਕੌਂਸਲਰ ਸ਼ੁਸ਼ੀਲ ਕੁਮਾਰ ਨੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਦੇ ਮੌਕਿਆਂ ਤੋਂ ਜਾਣੂ ਕਰਵਾਇਆ। ਰਾਮਗੜ੍ਹ ਭੁੱਡਾ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਕਾਂਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦੇ ਪ੍ਰਿੰਸੀਪਲ ਸੰਧਿਆ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਚੋਣ ਕਾਨੂੰਨਗੋ ਸੁਰਿੰਦਰ ਬੱਤਰਾ ਵੱਲੋਂਂ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।