ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਫ਼ਿਰੋਜ਼ਪੁਰ, 9 ਅਪ੍ਰੈਲ 2025.

                ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

                ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ  ਪ੍ਰਸਿੱਧ ਭਾਰਤੀ ਕਾਨੂੰਨਸਾਜ਼ਅਰਥਸ਼ਾਸਤਰੀਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ  ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ।     

        ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਪੰਜਾਬ ਦੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰ ਰਹੇ ਹਨ। ਇਹ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰ ਰਹੇ ਹਨ। ਗੁਰਪਤਵੰਤ ਪੰਨੂ ਨੇ ਆਪਣੀ ਨੀਚਤਾ ਬਿਆਨ ਕੀਤੀ ਹੈ। ਉਨ੍ਹਾਂ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ ਕਿ ਜੇਕਰ ਤੇਰੇ ਵਿੱਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ।

         ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀ ਲੋਕ ਆਪਣੀ ਸਾਂਝ ਬਰਕਰਾਰ ਰੱਖਣ ਅਤੇ ਗੁਰਪੰਤਵੰਤ ਪੰਨੂ ਵਰਗਿਆਂ ਦੇ ਮਗਰ ਨਾ ਲੱਗਣ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਰਿਆਂ ਲਈ ਪੂਜਨੀਕ ਹਨ ਸਾਰੇ ਵਰਗਾਂ ਦੇ ਮਨਾਂ ਵਿੱਚ ਉਨ੍ਹਾਂ ਲਈ ਪੂਰੀ ਇੱਜ਼ਤ ਹੈ। ਉਨ੍ਹਾਂ ਕਿਹਾ ਕਿ ਪੰਨੂ ਦਾ ਬਿਆਨ ਭੜਕਾਊ ਹੈ, ਪੰਜਾਬ ਵਾਸੀ ਉਸ ਦੇ ਮਗਰ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ, ਆਪਸੀ ਭਾਈਚਾਰੇ ਦੀ ਗੱਲ ਕਰਦਾ ਹੈ। ਇਸ ਲਈ ਅਜਿਹੇ ਭੜਕਾਊ ਬਿਆਨ ਦੇ ਮਗਰ ਨਾ ਲੱਗਿਆ ਜਾਵੇ।

        ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਤੇ ਹਮਲੇ ਹੋ ਰਹੇ ਹਨ ਉਹ ਉਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ।

        ਇਸ ਮੌਕੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ  ਸਾਰੇ ਵਰਗ ਇੱਕ ਮਾਲਾ ਵਿੱਚ ਪਰੋਏ ਹੋਏ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਕਿਹਾ ਅਤੇ ਅਜਿਹੇ ਮਾੜੇ ਅਨਸਰ ਦੇ ਭੜਕਾਊ ਬਿਆਨਾਂ ਦੀ ਨਿੰਦਾ ਕੀਤੀ। 

Tags:

Advertisement

Latest News

ਤਿੱਬਤ ਦੀ ਧਰਤੀ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਣ ਲੱਗੀ ਤਿੱਬਤ ਦੀ ਧਰਤੀ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਣ ਲੱਗੀ
Tibet,12,MAY,2025,(Azad Soch News):- ਐਤਵਾਰ ਅੱਧੀ ਰਾਤ ਨੂੰ ਅਚਾਨਕ ਤਿੱਬਤ ਦੀ ਧਰਤੀ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਣ ਲੱਗੀ,ਨੈਸ਼ਨਲ ਸੈਂਟਰ ਫਾਰ...
ਵੀਵੋ ਦਾ ਐਕਸ ਫੋਲਡ 5 ਜਲਦੀ ਹੀ ਲਾਂਚ ਹੋ ਸਕਦਾ ਹੈ
ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਅੱਜ ਮਿਤੀ 12 ਮਈ 2025 ਨੂੰ ਪੂਰਨ ਤੌਰ ’ਤੇ ਬੰਦ ਰਹਿਣਗੇ
IPL 2025 15 ਜਾਂ 16 ਮਈ ਤੋਂ ਦੁਬਾਰਾ ਸ਼ੁਰੂ ਹੋਣ ਜਾ ਰਿਹਾ ਹੈ
ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ
ਜਾਮੁਨ ਡਾਇਬੀਟੀਜ਼ ਨੂੰ ਕੰਟ੍ਰੋਲ ਕਰਨ ਲਈ ਲਾਹੇਵੰਦ ਫਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ