ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

ਫਾਜ਼ਿਲਕਾ, 20 ਦਸੰਬਰ

ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਹੁਨਰ ਵਿਕਾਸ ਵਿਭਾਗਸਿਹਤ ਵਿਭਾਗ ਬਾਲ ਸੁਰੱਖਿਆ ਯੁਨਿਟ ਅਤੇ ਸਖੀ ਵਨ ਸਟਾਪ ਸੈੰਟਰ ਦੇ ਅਧਿਕਾਰੀਆਂ/ ਰਿਸੋਰਸਨ ਪਰਸਨਾਂ ਵੱਲੋਂ  ਲੜਕੀਆਂ / ਔਰਤਾਂ ਲਈ ਚਲਾਈ ਜਾ ਰਹੀਆਂ ਵੱਖ - ਵੱਖ ਸਕੀਮਾਂ ਬਾਰੇ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ  ਨੂੰ ਜਾਗਰੁਕ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਵੱਲੋਂ ਸ਼ਿਰਕਤ ਕੀਤੀ ਗਈ। 

ਪ੍ਰੋਗਰਾਮ ਦੀ ਅਗਵਾਈ ਕਰ ਰਹੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦਾ ਉਦੇਸ਼ ਸਾਰਿਆਂ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਨੂੰ ਅਗੇ ਵਧਣ ਦੇ ਜਿੰਨੇ ਮੌਕੇ ਦੇਵਾਂਗੇ ਲੜਕੀਆਂ ਉਨ੍ਹਾਂ ਹੀ ਸਾਡੇ ਸਮਾਜ ਅੰਦਰ ਆਪਣੀ ਪਹਿਚਾਣ ਸਾਬਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਾਨੂੰ ਦੱਸਦੀ ਹੈ ਕਿ ਲੜਕਾ ਲੜਕੀ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ । ਉਨ੍ਹਾਂ ਕਿਹਾ ਕਿ ਬੇਟੀਆ ਬਿਨਾ ਸੰਸਾਰ ਵਿੱਚ ਕੁਝ ਵੀ ਸੰਭਵ ਨਹੀਂ ਹੈ।

ਰਿਸੋਰਸ ਪਰਸਨ ਵੀਰਾ ਰਾਣੀ ਵੋਮੈਨ ਸੈਲ ਨੇ ਦੱਸਿਆ ਕਿ ਔਰਤਾਂ ਜਿਥੇ ਵੱਖ-ਵੱਖ ਪਦਵੀਆਂ ਹਾਸਲ ਕਰ ਰਹੀਆਂ ਹਨ ਉਥੇ ਸਵੈ ਨਿਰਭਰ ਵੀ ਬਣ ਰਹੀਆਂ ਹਨ ਤਾਂ ਜੋ ਆਪਣੇ ਪੈਰਾ ਸਿਰ ਖੜੇ ਹੋ ਕੇ ਆਪਣੇ ਪਰਿਵਾਰ ਦਾ ਆਮਦਨ ਦਾ ਸਹਾਰਾ ਬਣ ਰਹੀਆਂ ਹਨ।

ਮੁੱਖ ਮਹਿਮਾਨ ਮੈਡਮ ਖੁਸ਼ਬੂ ਸਵਨਾ ਜੀ ਨੇ ਸੰਬੋਧਨ ਕਰਦਿਆ ਕਿਹਾ ਕਿ ਅਜੋਕੇ ਯੁੱਗ ਵਿਚ ਔਰਤਾਂ ਕਿਸੇ ਵੀ ਪਖੋਂ ਘਟ ਨਹੀਂ ਹਨ। ਲੜਕੀਆਂ ਹਰ ਖੇਤਰ ਵਿਚ ਆਪਣੀ ਛਾਪ ਛੱਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨਾ ਹੋ ਸਕੇ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਦੇ ਚਾਹੀਦੇ ਹਨ ਤਾਂ ਜੋ ਹੋਰ ਉਚੇ ਮੁਕਾਮਾਂ ਤੇ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਲੜਕੀਆਂ ਲੜਕਿਆਂ ਨਾਲੋ ਉਚੀਆਂ ਪਦਵੀਆਂ *ਤੇ ਪਹੁੰਚ ਕੇ ਚੰਗਾ ਨਾਮਨਾ ਖਟ ਰਹੀਆਂ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਮੈਡਮ ਖੁਸ਼ਬੂ ਸਵਨਾ ਦੀ ਹਾਜਰੀ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਵਿਖੇ ਮੌਜੂਦ ਨਵ-ਜੰਮੀਆਂ ਲੜਕੀਆਂ ਨੂੰ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ ਦੀ ਵੰਡ ਕੀਤੀ ਗਈ। ਮੰਚ ਦਾ ਸੰਚਾਲਨ ਸੁਰਿੰਦਰ ਕੁਮਾਰ ਵੱਲੋਂ ਕੀਤਾ ਗਿਆ।

ਇਸ ਮੌਕੇ ਸਿੱਖਿਆ ਵਿਭਾਗ ਤੋਂ ਸ਼੍ਰੀ ਵਿਜੈ ਪਾਲਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪ੍ਰੀਤਮ ਸਿੰਘਖੰਡਾ ਸਿੰਘਹੁਨਰ ਵਿਕਾਸ ਵਿਭਾਗ ਤੋਂ ਸ਼੍ਰੀ ਕਿਰਨ ਕੁਮਾਰਸਿਹਤ ਵਿਭਾਗ ਤੋਂ ਸ਼੍ਰੀ ਦਿਵੇਸ਼ ਕੁਮਾਰਬਾਲ ਸੁਰੱਖਿਆ ਵਿਭਾਗ ਤੋਂ ਸ਼੍ਰੀਮਤੀ ਰਣਵੀਰ ਕੌਰਸਖੀ. ਵਨ ਸਟਾਪ ਸੈਂਟਰ ਤੋਂ ਸ਼੍ਰੀਮਤੀ ਗੌਰੀ ਅਤੇ ਪ੍ਰੋਗਰਾਮ ਦਫਤਰ ਤੋਂ ਸ਼੍ਰੀਮਤੀ ਸੰਜੋਲੀ ਪੋਸ਼ਣ ਕੁਆਰਡੀਨੇਟਰ, ਡੀ.ਐਚ.ਈ. ਡਬਲਿਓ ਸਟਾਫ  ਸ਼੍ਰੀ ਅੰਕਿਤਸ਼੍ਰੀਮਤੀ ਸੈਬੀਸ਼੍ਰੀ ਭਗਵੰਤ ਅਤੇ ਸ਼੍ਰੀ ਸੌਰਭ ਖੁਰਾਣਾ ਡੀ.ਪੀਓ ਦਫ਼ਤਰ ਅਤੇ ਬਲਾਕ ਫਾਜਿਲਕਾ ਦੀਆਂ ਸੁਪਰਵਾਈਜਰ ਤੇ ਹੋਰ ਸਟਾਫ ਆਦਿ ਹਾਜ਼ਿਰ ਸਨ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ