ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

ਅਬੋਹਰ/ਫਾਜ਼ਿਲਕਾ 2 ਜੁਲਾਈ 2024……

          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

          ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਸਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜੋ ਕੋਈ ਵੀ ਪਿੰਡ ਮੁੱਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਤੇ ਪੱਕੀਆਂ ਸੜਕਾਂ,ਨਾਲੀਆਂ,ਇੰਟਰਲੋਕ ਗਲੀਆਂ ਅਤੇ ਸੀਵਰੇਜ ਆਦਿ ਹਰ ਪ੍ਰਬੰਧ ਪਿੰਡ ਵਾਸੀਆਂ ਨੂੰ ਪ੍ਰਬੰਧ ਕਰਵਾਉਣ ਲਈ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਵਾਈ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ