ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 (    )

 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।  ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੋਵੇ।

                   ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਖਰੀਦਣ ਤੇ ਕੜੀ ਨਿਗਰਾਨੀ ਰੱਖਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟਕੋਟਕਪੂਰਾ,ਜੈਤੋ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਡਿਊਟੀ ਲਗਾਈ ਹੈਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣਖ਼ਰੀਦਣ ਤੇ ਸਟੋਰ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।   

ਡਿਪਟੀ ਕਮਿਸ਼ਨਰ ਨੇ ਲਿਖਤੀ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਐਸ.ਡੀ.ਐਮਜ਼ਕਾਰਸਾਧਕ ਅਫਸਰ ਨਗਰ ਕੌਂਸਲ,ਬਲਾਕ ਅਤੇ ਪੰਚਾਇਤ ਅਫਸਰਾਂ ਨੂੰ ਨਿਜੀ ਤੌਰ ਤੇ ਪਹੁੰਚ ਕੇ ਰੈਗੂਲਰ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵੀ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਸਤੇ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ