ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 2 ਜਨਵਰੀ :
            ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ।
       ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ 'ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।
          ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ 'ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ 'ਤੇ ਵੀ ਲਾਗੂ ਹੋਣਗੇ। ਉਪਰੋਕਤ ਦੋਵੇਂ ਹੁਕਮ 28 ਫਰਵਰੀ, 2025 ਤੱਕ ਲਾਗੂ ਰਹਿਣਗੇ

Tags:

Advertisement

Latest News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
ਚੰਡੀਗੜ੍ਹ, 4 ਜਨਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ...
ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਕੀਤਾ ਪ੍ਰੇਰਿਤ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ
ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ
ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ