15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

ਮਾਨਸਾ, 08 ਅਗਸਤ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਆਈ.ਪੀ. ਨਾਲ ਆਉਣ ਵਾਲੀ ਸੋਸ਼ਲ ਮੀਡੀਆ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 15 ਅਗਸਤ, 2024 (ਸੁਤੰਤਰਤਾ ਦਿਵਸ) ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ’ਤੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ਘੋਸ਼ਿਤ ਕਰਕੇ ‘ਨੋ ਡਰੋਨ ਜ਼ੋਨ’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ 15 ਅਗਸਤ, 2024 ਲਈ ਲਾਗੂ ਰਹੇਗਾ।

Tags:

Advertisement

Latest News

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025  ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ
      ਮਾਲੇਰਕੋਟਲਾ, 15 ਜਨਵਰੀ :                     ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ
ਗਣਤੰਤਰ ਦਿਵਸ ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣ
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ
ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ
Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!