ਸਿਹਤ ਵਿਭਾਗ ਬਰਨਾਲਾ ਨੇ ਸਪਰਸ਼ ਕੁਸ਼ਟ ਜਾਗਰੂਕਤਾ ਦਿਵਸ ਮਨਾਇਆ
By Azad Soch
On

ਬਰਨਾਲਾ, 31 ਜਨਵਰੀ
ਸਿਵਲ ਸਰਜਨ ਬਰਨਾਲਾ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ।
ਜ਼ਿਲ੍ਹਾਲੈਪਰੋਸੀ ਅਫਸਰ ਡਾ. ( ਮੇਜ.) ਕਾਕੁਲ ਨੇ ਦੱਸਿਆ ਕਿ ਚਮੜੀ 'ਤੇ ਹਲਕੇ ਲਾਲ, ਚਿੱਟੇ ਜਾਂ ਤਾਂਬੇ ਰੰਗ ਦੇ ਦਾਗ ਜੋ ਕਿ ਸੁੰਨ ਹੋਣ ਜਾਂ ਦਾਗ ਵਾਲੀ ਜਗ੍ਹਾ ਤੋਂ ਵਾਲ ਝੜ ਜਾਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਪੂਰਾ ਸਮਾਂ ਇਲਾਜ ਕਰਾਉਣਾ ਚਾਹੀਦਾ ਹੈ। ਕੁਸ਼ਟ ਰੋਗ ਹੋਰ ਸਧਾਰਨ ਰੋਗਾਂ ਵਾਂਗ ਪੂਰੀ ਤਰਾਂ ਇਲਾਜ ਯੋਗ ਹੈ । ਇਸਦਾ ਸਮੇਂ ਸਿਰ ਪਤਾ ਲੱਗਣ 'ਤੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਸਮੇਂ ਸਿਰ ਇਲਾਜ ਕਰਵਾਉਣ ਨਾਲ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ।
ਇਸ ਮੌਕੇ ਸੁਰਿੰਦਰ ਸਿੰਘ ਵਿਰਕ ਨਾਨ ਮੈਡੀਕਲ ਸੁਪਰਵਾਇਜ਼ਰ ਵੱਲੋਂ ਆਪਣੀ ਟੀਮ ਸਮੇਤ ਕੁਸ਼ਟ ਆਸ਼ਰਮ ਵਿਚ ਦਵਾਈਆਂ ਤੇ ਪੱਟੀਆਂ ਵੰਡੀਆਂ ਗਈਆਂ ਅਤੇ ਸਿਹਤ ਵਿਭਾਗ ਵੱਲੋਂ ਕੁਸ਼ਟ ਆਸ਼ਰਮ ਵਿਚ ਬੂਟ ਵੀ ਵੰਡੇ ਗਏ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿਸੇ ਨੂੰ ਵੀ ਸਿਹਤ ਸਮੱਸਿਆ ਹੋਵੇ ਤਾਂ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਕੁਸ਼ਟ ਰੋਗੀ ਵੀ ਆਪਣਾ ਇਲਾਜ ਕਰਵਾ ਕੇ ਆਮ ਵਿਅਕਤੀ ਵਾਂਗ ਜ਼ਿੰਦਗੀ ਬਤੀਤ ਕਰ ਸਕਦਾ ਹੈ ਕਿਉਂਕਿ ਡਾਕਟਰੀ ਸਲਾਹ ਅਨੁਸਾਰ ਪੂਰਾ ਇਲਾਜ ਕਰਵਾ ਕੇ ਉਸ ਤੋਂ ਕਿਸੇ ਪ੍ਰਕਾਰ ਦੀ ਲਾਗ ਦੂਸਰੇ ਵਿਅਕਤੀ ਨੂੰ ਲੱਗਣ ਦਾ ਡਰ ਨਹੀਂ ਰਹਿੰਦਾ।
Tags:
Related Posts
Latest News

01 Mar 2025 10:41:42
New Delhi,01, MARCH,2025,(Azad Soch News):- ਭਾਰਤੀ ਮੌਸਮ ਵਿਭਾਗ (ਆਈਐਮਡੀ) (IMD) ਨੇ ਲੱਦਾਖ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ...