ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਚੰਡੀਗੜ੍ਹ/ ਬਟਾਲਾ, 20 ਮਾਰਚ

 

ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

 

ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈਉੁਸਦੇ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ; ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

 

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

 

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

 

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ।

Tags:

Advertisement

Latest News

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ
ਚੰਡੀਗੜ, 22 ਮਾਰਚ :  ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ...
'ਯੁੱਧ ਨਸ਼ਿਆਂ ਵਿਰੁੱਧ' 22ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ, 10 ਕਿਲੋ ਅਫੀਮ, 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ 'ਗੈਰ-ਵਾਜਬ ਹੱਦਬੰਦੀ' ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ 'ਤੇ ਵਰ੍ਹਿਆ
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ