ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

ਬਰਨਾਲਾ, 15 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਜ਼ਿਲ੍ਹੇ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਐਸ ਡੀ ਐਮ ਮਹਿਲ ਕਲਾਂ ਸ਼੍ਰੀ ਹਰਕੰਵਲਜੀਤ ਸਿੰਘ ਨੇ ਪਿੰਡ ਹਮੀਦੀ ਅਤੇ ਠੁੱਲੀਵਾਲ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਏ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਿਰਨਾਇਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ। ਦੇਸ਼ ਦਾ ਭਵਿੱਖ ਸੁਰੱਖਿਅਤ ਰਹੇ ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਹਨਾਂe ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਵਰਜਣ ਅਤੇ ਖੇਡਾਂ ਨਾਲ ਜੋੜਣ ਲਈ ਕੰਮ ਕੀਤਾ ਜਾ ਰਿਹਾ ਹੈ । ਇਸ ਤਹਿਤ ਜਿਥੇ ਪਿੰਡਾਂ ਚ ਸਪੋਰਟਸ ਨਰਸਰਿਆਂ ਬਣਾ ਕੇ ਮੁੜ ਪੰਜਾਬ ਚ ਖੇਡ ਸੱਭਿਆਚਾਰ ਲਿਆਂਦਾ ਹੈ।
ਇਸ ਮੌਕੇ ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵੱਲੋਂ ਲੋਕਾਂ ਨੂੰ ਉਜਾੜ ਕੇ ਬਣਾਈਆ ਜਾਇਦਾਦਾਂ ਢਾਹ ਕੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਜਾ ਰਿਹਾ ਹੈ। ਬਿਨਾਂ ਕਿਸੇ ਡਰ ਅਤੇ ਭੈ ਦੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਵੋ। ਪੰਜਾਬ ਪੁਲਿਸ ਸਮਾਜ ਦਾ ਭਲਾ ਚਾਹੁਣ ਵਾਲਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਵਾ ਪਤਵੰਤੇ ਵਿਅਕਤੀ ਮੌਜੂਦ ਸਨ।

Tags:

Advertisement

Latest News

ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
*ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ* *ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ...
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ
ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ