ਲੋਕ ਸਭਾ ਚੋਣਾਂ ਤੋਂ ਪਹਿਲਾਂ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਵੱਡਾ ਐਕਸ਼ਨ
ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੂਬਾ ਪੱਧਰੀ ਮੀਟਿੰਗ ਕੀਤੀ

Chandigarh,19 March,2024,(Azad Soch News):- ਲੋਕ ਸਭਾ ਚੋਣਾਂ ਤੋਂ ਪਹਿਲਾਂ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ,ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੂਬਾ ਪੱਧਰੀ ਮੀਟਿੰਗ ਕੀਤੀ ਹੈ,ਉਨ੍ਹਾਂ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਦਿੱਤੇ ਹਨ,ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਰੋਕਥਾਮ ਉਪਾਵਾਂ ਦੀ ਸਮੀਖਿਆ ਕਰਨ ਲਈ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ, ADGPs/DIGs/ਡੀਆਈਜੀਜ਼, ਸੀਪੀ, ਐਸਐਸਪੀਜ਼, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਫਸਰਾਂ ਅਤੇ ਪੰਜਾਬ ਦੇ ਸਾਰੇ ਐਸਐਚਓਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਾ ਪੱਧਰੀ ਮੀਟਿੰਗ ਕੀਤੀ ਅਤੇ ਭਾਰਤੀ ਚੋਣ ਕਮਿਸ਼ਨ (Election Commission of India) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ (Policing) ਕਰਨ ਅਤੇ ਚੋਣ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਇਸ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
Related Posts
Latest News
