ਵਿਰੋਧੀ ਗਤੀਵਿਧੀਆਂ ਕਾਰਨ ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਜੀਜੇ 'ਤੇ ਵੱਡਾ ਐਕਸ਼ਨ

Bathinda,26 May,2024,(Azad Soch News):- ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha Elections) ਦੀਆਂ ਵੋਟਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਆਗੂ ਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਆਦੇਸ਼ ਪ੍ਰਤਾਪ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ,ਸੁਖਬੀਰ ਬਾਦਲ ਦੀ ਭੈਣ ਪ੍ਰਨੀਤ ਕੌਰ ਦਾ ਵਿਆਹ ਆਦੇਸ਼ ਪ੍ਰਤਾਪ ਕੈਰੋਂ ਨਾਲ ਹੋਇਆ ਹੈ,ਪ੍ਰਤਾਪ ਸਿੰਘ ਕੈਰੋਂ (Pratap Singh Kairon) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਕੱਢ ਦਿੱਤਾ ਗਿਆ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਡੂਰ ਸਾਹਿਬ (Khadur Sahib) ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ 'ਤੇ ਪਾਰਟੀ ਨੇ ਕੈਰੋਂ ਖਿਲਾਫ਼ ਇਹ ਕਾਰਵਾਈ ਕੀਤੀ ਹੈ,ਇਸ ਸਬੰਧੀ ਫੈਸਲਾ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ,ਉਨ੍ਹਾਂ ਕਿਹਾ ਕਿ ਕੈਰੋਂ ਦੀ ਪਾਰਟੀ ਵਿੱਚ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ ਕਿਉਂਕਿ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਮਿਲੀ ਸੀ।
Related Posts
Latest News
