ਸ੍ਰੀ ਦਰਬਾਰ ਸਾਹਿਬ ਜੀ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ

295-A ਦਾ ਪਰਚਾ ਦਰਜ ਕੀਤਾ

ਸ੍ਰੀ ਦਰਬਾਰ ਸਾਹਿਬ ਜੀ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ

Amritsar Sahib,23 June,2024,(Azad Soch News):-  ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ,ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ,ਪੰਜਾਬ ਪੁਲਿਸ ਨੇ ਕੁੜੀ ‘ਤੇ 295-A ਦਾ ਪਰਚਾ ਦਰਜ ਕੀਤਾ ਹੈ,ਕੁੜੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ,ਯੋਗਾ ਡੇ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਦੀ ਪਰਿਕਰਮਾ ਵਿਚ ਯੋਗਾ ਕੀਤਾ ਸੀ ਤੇ ਸੋਸ਼ਲ ਮੀਡੀਆ ਅਕਾਊਂਟ ਉਤੇ ਫੋਟੋਆਂ ਸ਼ੇਅਰ ਕੀਤੀਆਂ ਸੀ,ਜਿਸ ਤੋਂ ਬਾਅਦ ਮਾਮਲਾ ਚਰਚਾ ਵਿਚ ਆਇਆ ਸੀ ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ,ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਕਮਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਯੋਗਾ ਕਰਦੇ ਹੋਏ,ਤਸਵੀਰਾਂ ਸ਼ੇਅਰ ਕੀਤੀਆਂ ਸਨ,ਅਰਚਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿਚ ਇਹ ਯੋਗਾ ਕਰਦੇ ਦੇਖਿਆ ਗਿਆ,ਇਕ ਤਸਵੀਰ ‘ਚ ਉਹ ਮੈਡੀਟੇਸ਼ਨ ਪੋਸਚਰ (Meditation Posture) ‘ਚ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ‘ਚ ਉਹ ਸ਼ੀਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ,ਹਾਲਾਂਕਿ ਕੁੜੀ ਵੱਲੋਂ ਮਾਫੀ ਵੀ ਮੰਗੀ ਸੀ,ਪਰ ਇਸ ਦੇ ਬਾਵਜੂਦ ਸ਼ਿਕਾਇਤ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਰਚਾ ਦਰਜ ਕੀਤਾ ਹੈ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ