ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

ਬਠਿੰਡਾ, 3 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ.) ਲਾਗੂ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਜਿੱਥੇ ਇਸ ਦਾ ਵੱਡਾ ਫਾਇਦਾ ਹੋ ਰਿਹਾ ਹੈ ਉਥੇ ਹੀ ਵਪਾਰ ਨੂੰ ਵੀ ਭਾਰੀ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਓ.ਟੀ.ਐਸ ਸਕੀਮ ਨੂੰ ਲਗਾਤਾਰ ਜਾਰੀ ਰੱਖਦਿਆਂ ਇਸ ਵਿੱਚ 16 ਅਗਸਤ, 2024 ਤੱਕ ਵਾਧਾ ਕੀਤਾ ਗਿਆ ਹੈ। ਸਕੀਮ ਤਹਿਤ ਜਿਹੜੇ ਟੈਕਸਦਾਤਾਵਾਂ ਦਾ ਟੈਕਸਜੁਰਮਾਨਾ ਅਤੇ ਵਿਆਜ 31 ਮਾਰਚ, 2024 ਤੱਕ 1 ਕਰੋੜ ਰੁਪਏ ਤੱਕ ਬਕਾਇਆ ਹੈਉਹ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਲੰਬੇ ਸਮੇਂ ਤੋਂ ਆਪਣੇ ਟੈਕਸ ਸਬੰਧੀ ਮਸਲਿਆਂ ਦੇ ਹੱਲ ਲਈ ਇੱਕਮੁਸ਼ਤ ਨਿਪਟਾਰਾ ਸਕੀਮ ਦੀ ਮੰਗ ਕਰ ਰਹੇ ਸਨਪਰ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀ ਰਾਏ ਅਨੁਸਾਰ ਇਹ ਯੋਜਨਾ ਬਣਾਈ ਹੈਜੋ ਕਿ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ।

ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ 'ਬਕਾਏ ਰਿਕਵਰੀ ਸਕੀਮ-2024ਜੀਐਸਟੀ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਲਾਗੂ ਕੀਤੀ ਗਈ ਹੈਜਿਸ ਵਿੱਚ ਵਪਾਰੀਆਂ ਨੂੰ 1 ਲੱਖ ਰੁਪਏ ਤੱਕ ਦਾ ਬਕਾਇਆ ਵੈਲਿਊ ਐਡਿਡ ਟੈਕਸ (ਵੈਟ) ਮੁਆਫ ਕਰ ਦਿੱਤਾ ਗਿਆ ਹੈਜਦੋਂ ਕਿ ਜੇਕਰ ਬਕਾਇਆ 1 ਲੱਖ ਰੁਪਏ ਤੋਂ 1 ਕਰੋੜ ਰੁਪਏ ਦੇ ਵਿਚਕਾਰ ਹੈ, 50 ਫੀਸਦੀ ਤੱਕ ਦੀ ਛੋਟ ਦਿੱਤੀ ਗਈ ਹੈ।

ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਭਰੋਸਾ ਕਰਕੇ ਸੂਬੇ 'ਚ ਆਪਣੇ ਨਵੇਂ ਕਾਰੋਬਾਰ ਸਥਾਪਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ