ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ
Chandigarh,21 JAN,2025,(Azad Soch News):- ਚੰਡੀਗੜ੍ਹ ਅਤੇ ਪੰਜਾਬ ਦੇ ਵਧੇਰੇ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ (Thick Fog) ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਸੀ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਸੀ ਪਰ ਸੋਮਵਾਰ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ, ਜੋ ਕਿ ਜਨਤਾ ਲਈ ਰਾਹਤ ਭਰਿਆ ਰਹੇਗਾ ਐਤਵਾਰ ਨੂੰ ਸੂਬੇ ਦੇ ਇਲਾਕਿਆਂ ’ਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 13.7 ਡਿਗਰੀ ਦਰਜ ਕੀਤਾ ਗਿਆ। ਸੰਭਾਵੀ ਘੱਟੋ-ਘੱਟ ਤਾਪਮਾਨ 8.9 ਅਤੇ ਸੰਭਾਵੀ ਵੱਧ ਤੋਂ ਵੱਧ ਤਾਪਮਾਨ 16.3 ਹੋਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅੰਕੜਿਆਂ ਅਨੁਸਾਰ 20 ਤੋਂ 23 ਜਨਵਰੀ ਤੱਕ ਮੌਸਮ ਵਿਚ ਸੁਧਾਰ ਹੋਵੇਗਾ ਅਤੇ ਧੁੰਦ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਹਵਾਵਾਂ ਦਾ ਰੁਖ਼ ਬਦਲਣ ਨਾਲ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਸਰਦੀ ਤੋਂ ਰਾਹਤ ਮਿਲੇਗੀ।