ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ:

ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ  ਕੀਤੀ ਗਈ ਸੀ।

ਬੁਲਾਰੇ ਨੇ  ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।

Tags:

Advertisement

Latest News

ਰਾਤ ਨੂੰ ਹਲਦੀ ਵਾਲਾ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਰਾਤ ਨੂੰ ਹਲਦੀ ਵਾਲਾ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ
ਰਾਤ ਨੂੰ ਹਲਦੀ ਵਾਲਾ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਇਹ ਉਨ੍ਹਾਂ ਔਰਤਾਂ ਲਈ...
ਅੰਤਰਰਾਸ਼ਟਰੀ ਸਿਹਤ ਦਿਵਸ 'ਤੇ ਏਆਈਈਐਸਈਸੀ ਚੰਡੀਗੜ੍ਹ ਨੇ ਮੈਰਾਥਨ ਕਰਵਾਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-04-2025 ਅੰਗ 817
ਥਾਣਾ ਸ਼ਾਹਕੋਟ ਪੁਲਿਸ ਵੱਲੋ ਭੋਲੇ-ਭਾਲੇ ਲੋਕਾਂ ਨੂੰ ਹਨੀ ਟਰੈਪ ਵਿੱਚ ਫਸਾ ਕੇ, ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ
ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ