ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ
By Azad Soch
On

Faridkot,09 May,2024,(Azad Soch News):- ਵੀਰਵਾਰ ਨੂੰ ਫਰੀਦਕੋਟ ਸੀਟ (Faridkot Seat) ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ (BJP Candidate Hansraj Hans) ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ,ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ, ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ,ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਦਕਿ ਅੰਮ੍ਰਿਤਸਰ ਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ।
Related Posts
Latest News

06 Apr 2025 10:20:40
Chandigarh,06,APRIL,2025,(Azad Soch News):- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਪੁਲਸ ਭਰਤੀ 'ਚ ਅਗਨੀਵੀਰ ਨੂੰ 20 ਫੀਸਦੀ ਰਾਖਵਾਂਕਰਨ ਦੇਣ...