ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 02 ਸਤੰਬਰ

             ਪੰਜਾਬ ਸਰਕਾਰਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।

ਇਸ ਦੌਰਾਨ ਉੱਪ ਮੰਡਲ ਮੈਜਿਸਟ੍ਰੇਟਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ  ਤਹਿਸੀਲਦਾਰ ਸ਼੍ਰੀ ਕਮਲਦੀਪ ਸਿੰਘ ਅਤੇ ਸ਼੍ਰੀ ਅਬੇ ਢਿੱਲੋਂਯੂਥ ਆਗੂਆਮ ਆਦਮੀ ਪਾਰਟੀ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿੱਚ ਮੈਡਲ ਹਾਸਿਲ ਕਰ ਉੱਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ)ਖੋ-ਖੋਕਬੱਡੀ (ਸਰਕਲ/ ਨੈਸ਼ਨਲ)ਅਥਲੈਟਿਕਸਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

 

 ਇਸ ਮੌਕੇ ਤਰਸੇਮ ਸਿੰਘ ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ। ਇਸ ਤੋਂ ਇਲਾਵਾ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚਨੀਤੀ ਹਾਕੀ ਕੋਚਕੰਵਲਜੀਤ ਸਿੰਘ ਹੈਂਡਬਾਲ ਕੋਚਰਮਨਦੀਪ ਕੌਰਬਾਕਸਿੰਗ ਕੋਚਗੁਰਸੇਵਕ ਸਿੰਘਕਬੱਡੀ ਕੋਚਨੀਰਜ਼ ਸ਼ਰਮਾਂਕੁਸ਼ਤੀ ਕੋਚਬਲਜੀਤ ਕੌਰ ਹਾਕੀ ਕੋਚਨਵਰੂਪ ਕੌਰ ਹੈਂਡਬਾਲ ਕੋਚਇੰਦਰਪ੍ਰੀਤ ਕੌਰਹਾਕੀ ਕੋਚਵਿਕਰਮਜੀਤ ਸਿੰਘ ਅਥਲੈਟਿਕਸ ਕੋਚਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈਸਿਹਤ ਵਿਭਾਗ ਦੀ ਟੀਮਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। 

Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ