ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) - ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਪਿੰਡ ਬਿਲਾਸਪੁਰ ਵਿਖੇ ਸ਼ੁਰੂ ਹੋ ਗਈਆਂ।
ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਅਮਲੇ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਖੇਡਾਂ ਦੌਰਾਨ ਸੁਰੱਖਿਆ, ਪਾਣੀ ਦਾ ਪ੍ਰਬੰਧ, ਮੈਡੀਕਲ ਸਹੂਲਤ, ਸਫ਼ਾਈ ਪ੍ਰਬੰਧ, ਆਰਜੀ ਪਖਾਨੇ ਅਤੇ ਹੋਰ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾਈ ਗਈ ਹੈ। ਇਹਨਾਂ ਖੇਡਾਂ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਸ਼ਾਸ਼ਵਤ ਰਾਜਦਾਨ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਆਪਣੀ ਰਜਿਸਟ੍ਰੇਸ਼ਨ https://eservices.punjab.gov.
ਉਹਨਾਂ ਨੇ ਦੱਸਿਆ ਕਿ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਬਲਾਕ ਪੱਧਰੀ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਬਿਲਾਸਪੁਰ ਵਿਖੇ 2 ਤੋਂ 4 ਸਤੰਬਰ ਨੂੰ, ਬਾਘਾਪੁਰਾਣਾ ਦੀਆਂ ਸਵ. ਜਸਪ੍ਰੀਤ ਸਿੰਘ ਜੱਸੀ ਖੇਡ ਗਰਾਉਂਡ ਸਮਾਲਸਰ ਵਿਖੇ 5 ਤੋਂ 6 ਸਤੰਬਰ ਨੂੰ, ਬਲਾਕ ਧਰਮਕੋਟ ਦੀਆਂ ਖੇਡਾਂ ਸ਼ਹੀਦ ਜੈਮਲ ਸਿੰਘ ਸਰਕਾਰੀ ਸਕੂਲ ਗਲੋਟੀ ਵਿਖੇ 7 ਤੋਂ 8 ਸਤੰਬਰ ਤੱਕ, ਮੋਗਾ-1 ਤੇ ਮੋਗਾ-2 ਦੀਆਂ ਬਲਾਕ ਪੱਧਰੀ ਖੇਡਾਂ ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ 9 ਤੋਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ।
ਉਹਨਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ- ਸੀਜਨ 3' ਦਾ ਆਯੋਜਨ ਪੰਜਾਬ ਦੇ ਵੱਧ ਤੋਂ ਵੱਧ ਵਸਨੀਕਾਂ/ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਖੇਡ ਮੇਲੇ ਨਾਲ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਨਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ।
ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21 ਤੋਂ 30, 31-40, 41-50, 51-60, 61-70 ਤੇ 70 ਤੋਂ ਉਪਰਲੀ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਸਾਰੇ ਸਕੂਲਾਂ, ਪਿੰਡਾਂ, ਰਜਿਸਟਰਡ ਕਲੱਬਾਂ, ਰਜਿਸਟਰਡ ਅਕੈਡਮੀਆਂ ਅਤੇ ਸ਼ਹਿਰਾਂ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ ਜਾਵੇਗਾ।ਉਹਨਾਂ ਯੋਗ ਖਿਡਾਰੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।