‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ

ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੂਨ ਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਸਹਿਯੋਗ ਨਾਲ ਮਿਤੀ 25.03.2025 ਨੂੰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਖੂਨ ਦਾਨ ਕੈਂਪ ਵਿੱਚ ਸ੍ਰ. ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਦੇ ਨਾਲ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਅਤੇ ਹੋਰ ਪਤਵੰਤੇ ਸੱਜਣ ਸ੍ਰ. ਦਿਲਬਾਗ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ, ਪਿੱਪਲ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਹੈਪੀ ਭੁੱਲਰ ਸਰਪੰਚ, ਜਰਮਲ ਸਿੰਘ ਸਰਪੰਚ ਅਤੇ ਸੁਰਜੀਤ ਸਿੰਘ ਸਰਪੰਚ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਰਕਾਰੀ ਬਹੁਤਕਨੀਕੀ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 40 ਯੂਨਿਟ ਖੂਨ ਦਾਨ ਕੀਤਾ ਗਿਆ। ਸ੍ਰ. ਬਲਰਾ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਵੱਲੋਂ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ
ਮੈਡਲ ਵੰਡੇ ਗਏ। ਇਸ ਸਮੇਂ ਕਾਲਜ ਵਿੱਚ ਚੱਲ ਰਹੇ ਤਕਨੀਕੀ ਕੋਰਸਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਕਾਲਜ ਵਿੱਚ ਵਿਦਿਆਰਥੀ ਵੱਧ ਤੋਂ ਵੱਧ ਦਾਖਲਾ ਲੈ ਕੇ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਪਾਲ ਅਤੇ ਸ੍ਰੀ ਦੀਪਕ ਗੁਪਤਾ ਇੰਚਾਰਜ ਰੈਡ ਰੀਬਨ ਕਲੱਬ ਵੱਲੋਂ ਮੁੱਖ ਮਹਿਮਾਨ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਆਏ ਡਾ. ਦਿਸ਼ਵਨ ਚੋਪੜਾ ਅਤੇ ਉਨ੍ਹਾਂ ਨਾਲ ਟੀਮ ਦਾ ਧੰਨਵਾਦ ਕੀਤਾ ਗਿਆ।
ਇਸ ਸਮੇਂ ਕਾਲਜ ਦੇ ਮੁਖੀ ਵਿਭਾਗ ਸਾਹਿਬਾਨ ਸ੍ਰੀ ਸੁਧੀਰ ਕੁਮਾਰ, ਸ੍ਰੀ ਅਮਰਸੀਰ ਸਿੰਘ ਅਤੇ ਸ੍ਰੀ ਰਾਜੇਸ਼ ਬਾਹਰੀ ਹਾਜ਼ਰ ਸਨ।
Latest News
