ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

ਅੰਮ੍ਰਿਤਸਰ 21 ਨਵੰਬਰ 2024—

                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂਹਸਪਤਾਲਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਆਪਣੇ ਸਰਹੱਦਾਂ ਨੂੰ ਹੋਰ ਮਜ਼ਬੂਤ ਤੇ ਸੁਰੱਖਿਆ ਬਣਾਉਣਾ ਹੈ। ਇਸ ਲਈ ਸਰਹੱਦੀ ਪਿੰਡਾਂ ਦਾ ਵਿਕਾਸ ਬਹੁਤ ਜ਼ਰੂਰੀ ਹੈ। ਸ: ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਲੋਕ ਸਾਡੀ ਸਰਹੱਦਾਂ ਦੇ ਸਰਤਾਜ ਹਨ। ਇਨਾਂ ਦੀ ਬਦੌਲਤ ਹੀ ਦੇਸ਼ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ।

                ਸ: ਧਾਲੀਵਾਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਕੋਲੋਂ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਵੀ ਆਪਣੇ ਫ਼ੰਡਾਂ ਵਿਚੋਂ ਪਿੰਡਾਂ ਦਾ ਵਿਕਾਸ ਕਰੇਗੀ।

ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਕਈ ਮੁਸ਼ਕਿਲਾਂ ਹਨਜਿਨਾਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਸਾਡੀਆਂ ਸਰਹੱਦਾਂ ਮਜ਼ਬੂਤ ਹਨ ਤਾਂ ਦੇਸ਼ ਵੀ ਜ਼ਿਆਦਾ ਮਜ਼ਬੂਤ ਹੋਵੇਗਾ।

                ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਪਿੰਡਾਂ ਦੇ ਵਿਕਾਸ ਲਈ ਸਵਾਸ ਸਕੀਮ ਵੀ ਲਾਂਚ ਕੀਤੀ ਗਈ ਜਿਸਦਾ ਮੁੱਖ ਮਕਸਦ ਸੁਰੱਖਿਆ ਵਿਕਸਿਤਆਤਮ ਨਿਰਭਰਆਧੁਨਿਕ ਸਰਹੱਦ ਬਣਾਉਣਾ ਹੈ। ਉਨਾਂ ਦੱਸਿਆ ਕਿ ਨੀਤੀ ਆਯੋਗ ਭਾਰਤ ਸਰਕਾਰ ਵਲੋਂ ਪਿਛਲੇ ਬਲਾਕਾਂ ਦਾ ਵਿਕਾਸ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਦੇ ਦੋ ਬਲਾਕ ਅਜਨਾਲਾ ਅਤੇ ਹਰਸ਼ਾ ਛੀਨਾ ਨੂੰ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਚੁਣਿਆ ਗਿਆ ਸੀ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਦੱਸਿਆ ਕਿ ਇਨਾਂ ਬਲਾਕਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਦੋਹਾਂ ਬਲਾਕਾਂ ਵਿੱਚ ਅਭਿਲਾਸ਼ੀ ਪ੍ਰੋਗਰਾਮ ਤਹਿਤ ਟ੍ਰੇਨਿੰਗਫੈਲੋ ਅਤੇ ਡੀਜੀਟਲ ਨੋਟਪੈਡਅਭਿਲਾਸ਼ੀ ਬਲਾਕ ਫੈਲੋ ਲਈ ਲਏ ਜਾਣਗੇ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਪ੍ਰੋਗਰਾਮ ਅਧੀਨ ਪੰਜ ਥੀਮ ਚੁਣੇ ਗਏ ਸਨ। ਜਿਨ੍ਹਾਂ ਸਮਾਜਿਕ ਵਿਕਾਸਸਿਹਤ ਤੇ ਪੋਸ਼ਨਖੇਤੀ ਅਤੇ ਜਲ ਸਰੋਤ ਸਿੱਖਿਆ ਅਤੇ ਮੁੱਢਲਾ ਢਾਂਚਾ ਸ਼ਾਮਲ ਹੈਜਿਸ ਅਧੀਨ11 ਵਿਭਾਗ ਸ਼ਾਮਲ ਕੀਤੇ ਗਏ ਸਨ ਅਤੇ ਇਨਾਂ ਥੀਮਾਂ ਤਹਿਤ ਬਾਲਕਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਣਾ ਸੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਅਨੁਸਾਰ ਆਪਣੇ ਕੰਮਾਂ ਵਿੱਚ ਤੇਜੀ ਲਿਆਉਣ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ 328 ਜ਼ਿਲ੍ਹਿਆਂ ਦੇ 500 ਬਲਾਕ ਵਿੱਚ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਚੁਣੇ ਗਏ ਸਨ। ਜਿਸ ਤਹਿਤ ਡਾਟਾ ਅਧਾਰਤ ਗਵਰਨੈਂਸ ਮੁਕਾਬਲਾਦਰਜਾਬੰਦੀ ਅਤੇ ਨਿਯੰਤਰਨ ਨਿਗਰਾਨੀ ਨੂੰ ਕਰਨਾ ਹੈ। 

                ਇਸ ਮੀਟਿੰਗ ਵਿੱਚ ਪਨਸਪ ਦੇ ਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰਮੈਡਮ ਸੋਨਮਸਿਵਲ ਸਰਜਨ ਡਾ. ਕਿਰਨਦੀਪ ਕੌਰ ਸੀਡੀਪੀਓ ਮੀਨਾ ਦੇਵੀਤੋਂ ਇਲਾਵਾ ਵੱਖ-ਵੱਚ ਬਲਾਕਾਂ ਦੇ ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
Chandigarh,21 NOV,2024,(Azad Soch News):- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ...
ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
ਐਨਸੀਆਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ,AQI ਪੱਧਰ ਵਿੱਚ ਮਾਮੂਲੀ ਸੁਧਾਰ ਹੋਇਆ
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ
ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਡਾ. ਵਿਜੈ ਸਿੰਗਲਾ
ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ