ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024 (                                                       ) ਆਮ ਆਦਮੀ ਪਾਰਟੀਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਭਾਵੇਂ ਇਸ ਵਾਰ ਪਿਛਲੇ ਸੀਜਨ ਨਾਲੋਂ ਫਸਲ 10-12 ਦਿਨ ਲੇਟ ਹੈਪਰ ਹੁਣ ਮੰਡੀਆਂ ਵਿੱਚ ਭਾਰੀ ਮਾਤਰਾ ਵਿੱਚ ਫਸਲ ਆ ਰਹੀ ਹੈ। ਉਨ੍ਹਾਂ ਸਾਰੇ ਆੜ੍ਹਤੀਆਂਮੰਡੀਆਂ ਨਾਲ ਸਬੰਧਿਤ ਏਜੰਸੀਆਂ ਖਾਸ ਤੌਰ ਤੇ ਐਫ.ਸੀ.ਆਈ.ਪਨਗਰੇਨਪਨਸਪ ਸਮੇਤ ਸਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨੇ ਪਿਛਲੇ ਪੰਜ ਮਹੀਨੇ ਤੋਂ ਬਹੁਤ ਮਿਹਨਤ ਕਰਕੇ ਆਪਣੀ ਫਸਲ ਨੂੰ ਪੁੱਤਾ ਵਾਂਗ ਪਾਲਿਆ ਅਤੇ ਇਸਦੀ ਖਰੀਦ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਾ ਆਵੇ।

 

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਿਤਕਰੇ ਦੀ ਵਜ੍ਹਾਂ ਕਾਰਨ ਹੀ ਅੱਜ ਪੰਜਾਬ ਦੇ ਸੈਲਰਾਂ ਵਿੱਚ ਤਕਰੀਬਨ 20 ਹਜਾਰ ਮੀਟ੍ਰਿਕ ਟਨ ਚੌਲ ਸਟੋਰ ਦੇ ਵਿੱਚ ਪਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਗੁਦਾਮਾਂ ਵਿੱਚ ਭਾਵੇਂ ਉਹ ਗੁਦਾਮ ਐਫ.ਸੀ.ਆਈ.ਵੇਅਰਹਾਊਸ ਜਾਂ ਕੋਈ ਹੋਰ ਗੁਦਾਮ ਹਨਉਹਨਾਂ ਵਿੱਚ ਤਕਰੀਬਨ 150 ਲੱਖ ਮੀਟ੍ਰਿਕ ਟਨ ਚਾਵਲ ਤੇ ਕਣਕ ਦਾ ਭੰਡਾਰ ਪਿਆ ਹੈ। ਇਹ ਸਾਰਾ ਭੰਡਾਰ ਭਾਵੇਂ ਸੈਲਰਾਂ ਦਾ ਹੋਵੇ ਜਾਂ ਗੁਦਾਮਾਂ ਦਾਇਹ ਸਾਰਾ ਐਫ.ਸੀ.ਆਈ. ਦਾ ਭੰਡਾਰ ਹੈਕੇਂਦਰ ਸਰਕਾਰ ਦਾ ਭੰਡਾਰ ਹੈ ਤੇ ਕੇਂਦਰ ਸਰਕਾਰ ਦੀ ਜਿੰਮੇਵਾਰੀ ਸੀ ਕਿ ਇਸ ਭੰਡਾਰ ਨੂੰ ਸਮੇਂ ਸਿਰ ਚੁਕਦੇਪਰ ਕੇਂਦਰ ਵੱਲੋਂ ਇਸ ਨੂੰ ਨਹੀਂ ਚੁਕਿਆ ਗਿਆ। ਇਸ ਕਾਰਣ ਸ਼ੈਲਰ ਮਾਲਕਾਂ ਨੂੰ ਸਮੱਸਿਆ ਹੋ ਰਹੀ ਹੈ ਕਿ ਉਹ ਨਵੇਂ ਝੋਨੇ ਦਾ ਚਾਵਲ ਕੱਢ ਕੇ ਕਿਥੇ ਸਟੋਰ ਕਰਨਗੇ।

 

ਸ. ਬਰਸਟ ਨੇ ਭਰੋਸਾ ਦਵਾਉਂਦਿਆਂ ਦੱਸਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕੇਂਦਰ ਸਰਕਾਰ ਨਾਲ ਤਾਲਮੇਲ ਕਰਦੇ ਰਹੇ ਹਨਪਰੰਤੁ ਪਿਛਲੇ ਸਮੇਂ ਦੌਰਾਨ ਖਾਸ ਤੌਰ ਤੇ ਪ੍ਰਹਿਲਾਦ ਜੋਸ਼ੀਕੇਂਦਰੀ ਖੁਰਾਕ ਸਪਲਾਈ ਮੰਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈਜਿਸ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਭਰੋਸਾ ਦਵਾਇਆ ਗਿਆ ਹੈ ਕਿ ਜਲਦ ਹੀ ਇਹ ਸਾਰਾ ਭੰਡਾਰ ਇੱਥੋਂ ਚੁਕਾਇਆ ਜਾਵੇਗਾਜਿਸਦੇ ਲਈ ਸਪੈਸ਼ਲ 20 ਟਰੇਨਾਂ ਹਰ ਰੋਜ਼ ਚਲਾਇਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਆੜ੍ਹਤੀ ਭਰਾਵਾਂ ਦੀ ਆੜ੍ਹਤ 2% ਤੋਂ ਵਧਾ ਕੇ 2.5% ਕਰਨ ਦਾ ਵੀ ਭਰੋਸਾ ਦਵਾਇਆ ਗਿਆ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਜਿਹੜੀ ਚਾਵਲਾਂ ਦੀ ਆਊਟ ਟਰਨ ਹੈਉਸਨੂੰ 67% ਤੋਂ 62% ਕੀਤੀ ਜਾਵੇਗੀਕਿਉਂਕਿ ਜਿਹੜੀ ਪੀਆਰ 126 ਨਵੀਂ ਕਿਸਮ ਆਈ ਹੈਇਹਦਾ ਚਾਵਲ ਘੱਟ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਵੇਂ ਸਾਨੂੰ ਇਹ ਭਰੋਸਾ ਦਵਾਇਆ ਗਿਆਪ੍ਰੰਤੂ ਅਸੀਂ ਚਾਹੁੰਦੇ ਹਾਂ ਕਿ ਕੇਂਦਰ ਸਰਕਾਰ ਪੂਰੀ ਜੋਰ ਤੇ ਜੋਸ਼ ਨਾਲ ਇਹ ਸਾਰੇ ਸਟੋਰਾਂ/ਗੋਦਾਮਾਂ ਨੂੰ ਖਾਲੀ ਕਰੇ ਅਤੇ ਆੜ੍ਹਤੀਆਂ ਦਾ ਬਕਾਇਆ ਦੇਵੇ ਅਤੇ ਕਿਸਾਨਾਂਮਜਦੂਰਾਂ ਨੂੰ ਸਹੂਲਤਾਂ ਦੇਵੇਕਿਊਂਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਮੰਤਰੀਵਿਧਾਇਕ ਅਤੇ ਸੰਗਠਨ ਦੇ ਆਗੂ ਇਸ ਕੰਮ ਵਿੱਚ ਲੱਗੇ ਹੋਏ ਹਨ ਕਿ ਮੰਡੀਆਂ ਵਿੱਚੋਂ ਫਸਲ ਵਧੀਆ ਢੰਗ ਨਾਲ ਚੁੱਕਾਈ ਜਾਵੇ।

 

ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 156 ਪੱਕੀਆ ਮਾਰਕਿਟ ਕਮੇਟੀਆਂ ਹਨਜਿਨ੍ਹਾਂ ਵਿੱਚ ਮੁੱਖ ਤੌਰ ਤੇ 152 ਖਰੀਦ ਕੇਂਦਰ ਹਨ ਅਤੇ 283 ਸਬਯਾਰਡ ਹਨ  ਅਤੇ ਖਰੀਦ ਕੇਂਦਰ 1383 ਹਨ ਅਤੇ ਇਸ ਫਸਲ ਦੀ ਖਰੀਦ ਸਹੀ ਢੰਗ ਨਾਲ ਹੋਣ ਵਾਸਤੇ 401 ਹੋਰ ਖਰੀਦ ਕੇਂਦਰ ਬਣਾਏ ਗਏ ਹਨ। ਇਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਕੁੱਲ 2219 ਖਰੀਦ ਕੇਂਦਰ ਚੱਲ ਰਹੇ ਹਨ। ਇਹਨਾਂ ਸਾਰੇ ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀਬਿਜਲੀ ਦੀਆਂ ਲਾਈਟਾਂਸਫਾਈਬਾਥਰੂਮਾਂਛਾਂ ਆਦਿ ਦੇ ਪੁੱਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਕੋਲੇ ਲਗਭਗ 41,300 ਕਰੋੜ ਰੁਪਏ ਦੀ ਸੀਸੀ ਲਿਮਿਟ ਵੀ ਆ ਚੁੱਕੀ ਹੈਤਾਂ ਕਿ ਕਿਸਾਨਾਂ ਨੂੰ ਫਸਲ ਦਾ ਭੁਗਤਾਨ 24 ਘੰਟਿਆਂ ਵਿੱਚ ਕੀਤਾ ਜਾ ਸਕੇ।

 

ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਤਕਰੀਬਨ 1275 ਪੱਕੇ ਕਰਮਚਾਰੀਆਊਟਸੋਰਸ ਦੇ 452 ਕਰਮਚਾਰੀ ਅਤੇ ਸੀਜਨ ਪ੍ਰਬੰਧਾਂ ਵਾਸਤੇ ਹਜਾਰ ਹੋਰ ਕਰਮਚਾਰੀਕਰੀਬ 7727 ਕਰਮਚਾਰੀ ਇਸ ਮੰਡੀ ਸਿਸਟਮ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨਤਾਂ ਕਿ ਕਿਸਾਨਾਂਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਖੋਂ ਕਿਸਾਨਾਂਮਜ਼ਦੂਰਾਂਆੜ੍ਹਤੀਆਂ ਅਤੇ ਰਾਈਸ ਮਿਲਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸਾਰੀਆਂ ਸਮਾਜਿਕ ਜਥੇਬੰਦੀਆਂਕਿਸਾਨ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਫਸਲ ਚੁਕਾਉਣ ਵਿੱਚ ਸਰਕਾਰ ਅਤੇ ਵੱਖ-ਵੱਖ ਏਜੰਸੀਆਂ ਦਾ ਵੱਧ ਚੜ ਕੇ ਸਹਿਯੋਗ ਦੇਣ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ