ਮਹਾਪੰਚਾਇਤ 'ਚ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦੀ ਸ਼ਿਕਾਰ
By Azad Soch
On
Barnala,04 JAN,2024,(Azad Soch News):- ਬੱਸ ਖਨੌਰੀ ਸਰਹੱਦ (Khanuri Border) ਉੱਤੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ ਜਿਸ ਦੌਰਾਨ ਇਸ ਦੀ ਟਰੱਕ ਨਾਲ ਟੱਕਰ ਹੋ ਗਈ,ਦੱਸ ਦਈਏ ਕਿ ਇਹ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ (Barnala Moga National Highway) ਉੱਤੇ ਜੇਲ੍ਹ ਦੇ ਨੇੜੇ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ,ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ, ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ (Farmer Leader Jagjit Dallewal) 40 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ (Khanuri Border) ’ਤੇ ਪੁੱਜਣ ਦੀ ਅਪੀਲ ਕੀਤੀ ਸੀ,ਜਗਜੀਤ ਡੱਲੇਵਾਲ ਵੀ ਸਟੇਜ 'ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।
Latest News
ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ
06 Jan 2025 14:40:06
New Delhi,06 JAN,2026,(Azad Soch News):- ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਹੈ,ਹਰ...